Vigilance Action : ਬਰਨਾਲਾ ਦੇ ਬੀਡੀਪੀਓ ਦਫਤਰ 'ਚੋਂ ਨਰੇਗਾ ਸੈਕਟਰੀ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ
ਉਸ ਦੇ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਆਪਣੀ ਸ਼ਿਕਾਇਤ 'ਚ ਕਿਹਾ ਸੀ ਕਿ ਸਰਕਾਰ ਵੱਲੋਂ ਲੋੜਵੰਦ ਲੋਕਾਂ ਨੂੰ ਕੱਚੇ ਮਕਾਨ ਪੱਕੇ ਕਰਨ ਸੰਬੰਧੀ ਦਿੱਤੀ ਜਾਂਦੀ ਗ੍ਰਾਂਟ ਵਿਚੋਂ ਉਕਤ ਗੁਰਪ੍ਰੀਤ ਸਿੰਘ ਪ੍ਰਤੀ ਕਿਸ਼ਤ 5 ਹਜ਼ਾਰ ਰੁਪਏ ਮੰਗ ਰਿਹਾ ਹੈ ਤੇ 5000 ਰੁਪਏ ਲੈ ਵੀ ਚੁੱਕਿਆ ਹੈ।
Publish Date: Mon, 28 Jul 2025 11:41 PM (IST)
Updated Date: Mon, 28 Jul 2025 11:43 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਰਾਜ ਵਿਜੀਲੈਂਸ ਬਿਊਰੋ ਦੀ ਬਰਨਾਲਾ ਯੂਨਿਟ ਨੇ ਬੀਡੀਪੀਓ ਦਫਤਰ ਬਰਨਾਲਾ ਵਿਖੇ ਤਾਇਨਾਤ ਇੱਕ ਮਗਨਰੇਗਾ ਸੈਕਟਰੀ ਨੂੰ ਗਿਰਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜ਼ੀਲੈਂਸ ਯੂਨਿਟ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਨੇ ਐਂਟੀ ਕਰੱਪਸ਼ਨ ਪੋਰਟਲ 'ਤੇ ਇੱਕ ਸ਼ਿਕਾਇਤ ਦਰਜ਼ ਕਰਵਾਈ ਸੀ। ਜਿਸ ਦੀ ਪੜ੍ਹਤਾਲ ਦੌਰਾਨ ਬੀਡੀਪੀਓ ਦਫਤਰ ਬਰਨਾਲਾ 'ਚ ਤਾਇਨਾਤ ਮਗਨਰੇਗਾ ਸੈਕਟਰੀ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਸ ਦੇ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਆਪਣੀ ਸ਼ਿਕਾਇਤ 'ਚ ਕਿਹਾ ਸੀ ਕਿ ਸਰਕਾਰ ਵੱਲੋਂ ਲੋੜਵੰਦ ਲੋਕਾਂ ਨੂੰ ਕੱਚੇ ਮਕਾਨ ਪੱਕੇ ਕਰਨ ਸੰਬੰਧੀ ਦਿੱਤੀ ਜਾਂਦੀ ਗ੍ਰਾਂਟ ਵਿਚੋਂ ਉਕਤ ਗੁਰਪ੍ਰੀਤ ਸਿੰਘ ਪ੍ਰਤੀ ਕਿਸ਼ਤ 5 ਹਜ਼ਾਰ ਰੁਪਏ ਮੰਗ ਰਿਹਾ ਹੈ ਤੇ 5000 ਰੁਪਏ ਲੈ ਵੀ ਚੁੱਕਿਆ ਹੈ।
ਇੰਸਪੈਕਟਰ ਗੁਰਮੇਲ ਸਿੰਘ ਨੇ ਸੋਮਵਾਰ ਦੇ ਰਾਤ ਦੱਸਿਆ ਕਿ ਸੁਖਵਿੰਦਰ ਸਿੰਘ ਦੀ ਇਸ ਸ਼ਿਕਾਇਤ ਦੀ ਗੰਭੀਰਤਾ ਨਾਲ ਪੜ੍ਹਤਾਲ ਕੀਤੀ ਗਈ। ਪੜ੍ਹਤਾਲ ਤੋਂ ਬਾਅਦ ਮਗਨਰੇਗਾ ਸੈਕਟਰੀ ਗੁਰਪ੍ਰੀਤ ਸਿੰਘ ਦੇ ਖ਼ਿਲਾਫ਼ ਮੁਕੱਦਮਾ ਦਰਜ਼ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਨੂੰ ਕੱਲ ਮੰਗਲਵਾਰ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ