ਪੀਐੱਮ ਸ਼੍ਰੀ ਸਕੂਲ ’ਚ ਜਲ ਜਾਗਰੂਕਤਾ ਸਮਾਗਮ ਕਰਵਾਇਆ
ਪੀਐਮ ਸ਼੍ਰੀ ਸਕੂਲ ’ਚ ਜਲ ਜਾਗਰੂਕਤਾ ਸਮਾਗਮ ਕਰਵਾਇਆ
Publish Date: Wed, 06 May 2026 05:32 PM (IST)
Updated Date: Wed, 06 May 2026 05:35 PM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ
ਦਿੜ੍ਹਬਾ : ਸਿੱਖਿਆ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਤੰਦਰੁਸਤ ਜੀਵਨ ਜਾਂਚ ਸਿਖਾਉਣਾ ਅਤੇ ਇੱਕ ਨਰੋਏ ਸਮਾਜ ਦੀ ਸਿਰਜਣਾ ਵਿੱਚ ਭਾਗੀਦਾਰ ਬਣਾਉਣਾ ਹੈ।ਇਸੇ ਮੁਹਿੰਮ ਤਹਿਤ ਸਕੂਲ ਸਿੱਖਿਆ ਵਿਭਾਗ ਅਤੇ ਐਸਸੀਈਆਰਟੀ ਦੀਆਂ ਹਦਾਇਤਾਂ ਅਨੁਸਾਰ ਸਕੂਲਾਂ ਵਿੱਚ ਜਲ ਪਖਵਾੜਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਵਿਦਿਆਰਥੀਆਂ ਨੂੰ ਜਲ ਦਾ ਮਹੱਤਵ ਅਤੇ ਸੁਰੱਖਿਅਣ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ ਅਤੇ ਜ਼ਮੀਨ ਨੂੰ ਬੰਜਰ ਹੋਣ ਤੋਂ ਬਚਾਇਆ ਜਾ ਸਕੇ। ਇਸੇ ਮਿਸ਼ਨ ਤਹਿਤ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਇੰਟਰ ਹਾਊਸ ਕੁਇਜ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਹਰੇਕ ਹਾਊਸ ਵੱਲੋਂ ਚਾਰ ਵਿਦਿਆਰਥੀਆਂ ਦੀ ਟੀਮ ਦੀ ਸ਼ਮੂਲੀਅਤ ਕਰਵਾਈ ਗਈ ।ਪ੍ਰੋਗਰਾਮ ਦੀ ਰੂਪਰੇਖਾ ਗਗਨਜੋਤ ਕੌਰ ਅਤੇ ਕੰਚਨ ਸਿੰਗਲਾ ਨੇ ਇੰਚਾਰਜ ਪ੍ਰਿੰਸੀਪਲ ਪਰਮਿੰਦਰ ਕੁਮਾਰ ਦੀ ਯੋਗ ਰਹਿਨੁਮਾਈ ਹੇਠ ਕੀਤੀ। ਪ੍ਰਸ਼ਨੋਤਰੀ ਮੁਕਾਬਲੇ ਵਿੱਚ ਜਲ ਸੁਰੱਖਿਅਣ ਸਬੰਧੀ ਪ੍ਰਸ਼ਨ ਪੁੱਛੇ ਗਏ। ਜਿਸ ਵਿੱਚ ਸ਼ਹੀਦ ਊਧਮ ਸਿੰਘ ਹਾਊਸ ਦੇ ਵਿਦਿਆਰਥੀ ਅੱਵਲ ਰਹੇ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਹਾਊਸ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਇੰਚਾਰਜ ਪ੍ਰਿੰਸੀਪਲ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਹੋਣ ਅਤੇ ਵਾਤਾਵਰਣ ਪ੍ਰਤੀ ਸਹਿਜ ਰਵਈਆ ਅਪਣਾਉਣ ਦੀ ਹਦਾਇਤ ਕੀਤੀ। ਚਾਰੇ ਹਾਊਸਾਂ ਦੇ ਹਾਊਸ ਇੰਚਾਰਜਾਂ ਦੀ ਰਹਿਨੁਮਾਈ ਹੇਠ ਇਹ ਮੁਕਾਬਲਾ ਬਹੁਤ ਹੀ ਵਧੀਆ ਤਰੀਕੇ ਨਾਲ ਨੇਪਰੇ ਚੜ੍ਹਿਆ। ਅੰਤ ਵਿੱਚ ਜੇਤੂ ਟੀਮਾਂ ਨੂੰ ਵਧਾਈ ਦਿੰਦਿਆਂ ,ਇਨਾਮਾਂ ਦੀ ਵੰਡ ਕੀਤੀ ਗਈ ।ਨਾਲ ਹੀ ਵਿਦਿਆਰਥੀਆਂ ਤੋਂ ਇਹ ਪ੍ਰਣ ਲਿਆ ਗਿਆ ਕਿ ਉਹ ਵਾਤਾਵਰਣ ਪ੍ਰਤੀ ਆਪਣੀ ਬਣਦੀ ਜਿੰਮੇਵਾਰੀ ਜਰੂਰ ਨਿਭਾਉਣਗੇ। ਇਸ ਮੌਕੇ ਲੈਕਚਰਾਰ ਨਵਰਾਜ ਕੌਰ, ਚਰਨਦੀਪ ਕੌਰ, ਗੁਰਦੀਪ ਸਿੰਘ, ਰਾਜੇਸ਼ ਕੁਮਾਰ ਹਾਜ਼ਰ ਸਨ।