ਸੜਕ ਹਾਦਸੇ ’ਚ ਇੱਕ ਔਰਤ ਦੀ ਮੌਤ, ਮਾਮਲਾ ਦਰਜ
ਸੜਕ ਹਾਦਸੇ ’ਚ ਇੱਕ ਔਰਤ ਦੀ ਮੌਤ, ਮਾਮਲਾ ਦਰਜ
Publish Date: Wed, 20 May 2026 05:58 PM (IST)
Updated Date: Wed, 20 May 2026 06:01 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਬੀਤੀ ਰਾਤ ਹੰਡਿਆਇਆ ਰੋਡ ’ਤੇ ਵਾਪਰੇ ਹਾਦਸੇ ’ਚ ਇੱਕ ਔਰਤ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਦੇ ਏਐੱਸਆਈ ਜਗਤਾਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਮਹੇਸ਼ ਨਗਰ ਕੋਲ ਇੱਕ ਸਕਾਰਪੀਓ ਗੱਡੀ ਨਾਲ ਵਾਪਰੇ ਹਾਦਸੇ ’ਚ ਮਮਤਾ ਰਾਣੀ ਪਤਨੀ ਗੋਪਾਲ ਕ੍ਰਿਸ਼ਨ ਗਰਗ ਵਾਸੀ ਬਰਨਾਲਾ ਦੀ ਜ਼ੇਰੇ ਇਲਾਜ ਮੌਤ ਹੋ ਗਈ ਹੈ। ਪੁਲਿਸ ਨੇ ਮ੍ਰਿਤਕ ਔਰਤ ਦੇ ਪਤੀ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।