ਰੱਖੜੀ ਮੌਕੇ ਔਰਤਾਂ ਲਈ ਵੱਡਾ ਤੋਹਫ਼ਾ ਮਿਲੇਗਾ
ਰੱਖੜੀ ਮੌਕੇ ਔਰਤਾਂ ਲਈ ਵੱਡਾ ਤੋਹਫ਼ਾ ਮਿਲੇਗਾ
Publish Date: Sun, 03 May 2026 03:46 PM (IST)
Updated Date: Mon, 04 May 2026 04:02 AM (IST)

ਜਨਰਲ ਨੂੰ 1000 ਤੇ ਐਸਸੀ ਵਰਗ ਨੂੰ 1500 ਮਹੀਨਾ : ਸਪੀਕਰ ਸੰਧਵਾਂ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ, ਸਰਕਾਰ ਦੀਆਂ ਗਰੰਟੀਆਂ ਇਕ-ਇਕ ਕਰਕੇ ਹੋ ਰਹੀਆਂ ਪੂਰੀਆਂ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਔਰਤਾਂ ਲਈ ਵੱਡੀ ਵਿੱਤੀ ਸਹਾਇਤਾ ਯੋਜਨਾ ਦੀ ਤਿਆਰੀ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸ ਸਕੀਮ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਮਹੀਨਾਵਾਰ 1000 ਅਤੇ ਐੱਸਸੀ ਵਰਗ ਦੀਆਂ ਔਰਤਾਂ ਨੂੰ 1500 ਦੇਣ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਤੇ ਇਸ ਦੀ ਅਧਿਕਾਰਕ ਸ਼ੁਰੂਆਤ ਰੱਖੜੀ ਦੇ ਤਿਉਹਾਰ ਮੌਕੇ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਿਲ ਕਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਘਰੇਲੂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਹੈ ਤਾਂ ਜੋ ਘਰਾਂ ਦੀ ਆਰਥਿਕ ਹਾਲਤ ਵਿਚ ਸੁਧਾਰ ਆ ਸਕੇ। ਸਪੀਕਰ ਸੰਧਵਾਂ ਨੇ ਸਰਕਾਰ ਦੇ ਕੰਮਾਂ ਦੀ ਖੁੱਲ੍ਹ ਕੇ ਸਰਾਹਨਾ ਕਰਦਿਆਂ ਕਿਹਾ ਕਿ ਇਹ ਸਰਕਾਰ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਮੁਫ਼ਤ ਬਿਜਲੀ, ਸਿੱਖਿਆ ਤੇ ਸਿਹਤ ਖੇਤਰ ਵਿੱਚ ਸੁਧਾਰ, ਨੌਜਵਾਨਾਂ ਲਈ ਰੁਜ਼ਗਾਰ ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ ਵਰਗੇ ਕਦਮਾਂ ਨਾਲ ਪੰਜਾਬ ਵਿਚ ਵੱਡਾ ਬਦਲਾਅ ਆਇਆ ਹੈ। ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿਛਲੇ ਸਾਢੇ ਚਾਰ ਸਾਲਾਂ ਦੀਆਂ ਸਰਕਾਰ ਦੀਆਂ ਪ੍ਰਾਪਤੀਆਂ ਦਾ ਵਿਸਥਾਰ ਨਾਲ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਜ਼ਿਆਦਾਤਰ ਗਰੰਟੀਆਂ ਨੂੰ ਹਕੀਕਤ ਬਣਾਇਆ ਹੈ। ਮੁਫ਼ਤ ਬਿਜਲੀ ਦੀ ਸਹੂਲਤ, ਸਰਕਾਰੀ ਸਕੂਲਾਂ ਤੇ ਹਸਪਤਾਲਾਂ ਦੀ ਬੇਹਤਰੀ, ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਤੇ ਪਾਰਦਰਸ਼ੀ ਪ੍ਰਸ਼ਾਸਨ ਸਰਕਾਰ ਦੀਆਂ ਮੁੱਖ ਉਪਲਬਧੀਆਂ ਹਨ। ਇਸ ਮੌਕੇ ਏਡੀਸੀ ਵਿਕਾਸ ਬਰਨਾਲਾ ਵਿਵੇਕ ਮੋਦੀ, ਐੱਸਡੀਐੱਮ ਕਿਰਤੀਕਾ ਗੋਇਲ, ਚੇਅਰਮੈਨ ਸਰਪੰਚ ਰਾਜਵਿੰਦਰ ਸਿੰਘ ਰਾਜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪੁਨੀਤ ਸਿੰਘ ਮਾਨ, ਕੁਲਦੀਪ ਕੌਰ ਖੜਕੇ, ਬਲਾਕ ਪ੍ਰਧਾਨ ਸਰਪੰਚ ਸਰਬਜੀਤ ਸਿੰਘ ਸੰਭੂ ,ਪ੍ਰਧਾਨ ਬਾਬਾ ਸ਼ੇਰ ਸਿੰਘ ਖਾਲਸਾ, ਰਿੰਕਾ ਕੁਤਬਾ ਬਾਹਮਣੀਆ, ਸੰਮਤੀ ਮੈਂਬਰ ਗੁਰਜੀਤ ਸਿੰਘ ਧਾਲੀਵਾਲ, ਰਮਨਦੀਪ ਸਿੰਘ ਦੀਪੀ ਗੁੰਮਟੀ, ਯਾਦਵਿੰਦਰ ਸਿੰਘ ਛਾਪਾ, ਹਰਤੇਜ ਸਿੰਘ ਸਿੱਧੂ ਠੁੱਲੀਵਾਲ, ਮਾ ਹਰਮਨਜੀਤ ਸਿੰਘ ਕੁਤਬਾ, ਸਾਬਕਾ ਸਰਪੰਚ ਨਿਰਮਲ ਸਿੰਘ ਨਿੰਮਾ ਛੀਨੀਵਾਲ, ਪੀਏ ਬਿੰਦਰ ਸਿੰਘ ਖਾਲਸਾ ਰਮਨਦੀਪ ਕੌਰ ਹਾਜ਼ਰ ਸਨ।