ਭਾਈ ਲਾਲੋ ਪੰਜਾਬੀ ਮੰਚ ’ਤੇ ਆਗੂ ਹਰਜੀਤ ਸਿੰਘ ਖਿਆਲੀ ਦੀ ਅਗਵਾਈ ਹੇਠ ਪਿੰਡ ਰਾਏਸਰ ਪੰਜਾਬ ਦੇ ਮਨਰੇਗਾ ਮਜ਼ਦੂਰਾਂ ਵੱਲੋਂ ਬੀ.ਡੀ.ਪੀ.ਓ. ਦਫਤਰ ਮਹਿਲ ਕਲਾਂ ਵਿਖੇ ਪੰਜਾਬ ਸਰਕਾਰ ਅਤੇ ਅਫਸਰਸ਼ਾਹੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਮਜ਼ਦੂਰਾਂ ਨੇ ਦੋਸ਼ ਲਗਾਇਆ ਕਿ ਪਿਛਲੇ ਕਰੀਬ ਡੇਢ ਸਾਲ ਤੋਂ ਮਨਰੇਗਾ ਐਕਟ ਅਧੀਨ ਉਨ੍ਹਾਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਘਰੇਲੂ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ।

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ। ਭਾਈ ਲਾਲੋ ਪੰਜਾਬੀ ਮੰਚ ’ਤੇ ਆਗੂ ਹਰਜੀਤ ਸਿੰਘ ਖਿਆਲੀ ਦੀ ਅਗਵਾਈ ਹੇਠ ਪਿੰਡ ਰਾਏਸਰ ਪੰਜਾਬ ਦੇ ਮਨਰੇਗਾ ਮਜ਼ਦੂਰਾਂ ਵੱਲੋਂ ਬੀ.ਡੀ.ਪੀ.ਓ. ਦਫਤਰ ਮਹਿਲ ਕਲਾਂ ਵਿਖੇ ਪੰਜਾਬ ਸਰਕਾਰ ਅਤੇ ਅਫਸਰਸ਼ਾਹੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਮਜ਼ਦੂਰਾਂ ਨੇ ਦੋਸ਼ ਲਗਾਇਆ ਕਿ ਪਿਛਲੇ ਕਰੀਬ ਡੇਢ ਸਾਲ ਤੋਂ ਮਨਰੇਗਾ ਐਕਟ ਅਧੀਨ ਉਨ੍ਹਾਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਘਰੇਲੂ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ।
ਇਸ ਮੌਕੇ ਭਾਈ ਲਾਲੋ ਪੰਜਾਬੀ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ ਨੇ ਕਿਹਾ ਕਿ ਸਰਕਾਰਾਂ ਵੱਲੋਂ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਵੱਖਰੀ ਹੈ।
ਉਨ੍ਹਾਂ ਦੱਸਿਆ ਕਿ ਬਲਾਕ ਮਹਿਲ ਕਲਾਂ ਦੇ ਕਈ ਪਿੰਡਾਂ ’ਚ ਮਨਰੇਗਾ ਯੋਜਨਾ ਢੰਗ ਨਾਲ ਲਾਗੂ ਨਹੀਂ ਕੀਤੀ ਜਾ ਰਹੀ ਅਤੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕ ਅਨੁਸਾਰ ਕੰਮ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਮਨਰੇਗਾ ਮਜ਼ਦੂਰ ਪਿੰਡਾਂ ਵਿੱਚ ਰੋਜ਼ੀ-ਰੋਟੀ ਦਾ ਇਕੱਲਾ ਵੱਡਾ ਸਾਧਨ ਇਹੀ ਯੋਜਨਾ ਹੈ ਪਰ ਫੰਡਾਂ ’ਚ ਕਟੌਤੀ ਕਰਕੇ ਇਸ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਦੋਸ਼ ਲਾਇਆ ਕਿ ਮਜ਼ਦੂਰਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਜਾਂਦਾ ਹੈ ਪਰ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜੇਕਰ ਬਲਾਕ ਮਹਿਲ ਕਲਾਂ ਦੇ ਪਿੰਡਾਂ ’ਚ ਮਨਰੇਗਾ ਹੇਠ ਨਿਰਵਿਘਨ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ’ਚ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।