ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ
ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ
Publish Date: Tue, 19 May 2026 06:07 PM (IST)
Updated Date: Wed, 20 May 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹੇ ਦੇ ਪਿੰਡ ਚੀਮਾ ਵਿਖੇ ਇਕ ਨੌਜਵਾਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਰਮਾਨ ਸਿੰਘ ਦਾ ਸਵੇਰ ਸਮੇਂ ਘਰ ’ਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਮੌਤ ਦੀ ਖ਼ਬਰ ਨਾਲ ਪੂਰੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਨੌਜਵਾਨ ਦਾ ਸਸਕਾਰ ਪਿੰਡ ਦੀ ਸਮਸ਼ਾਨ ਘਾਟ ’ਚ ਕੀਤਾ ਗਿਆ।