ਗੋਲਡੀ ਦੀ ਅਗਵਾਈ ’ਚ ਨੌਜਵਾਨ ਅਕਾਲੀ ਦਲ ’ਚ ਸ਼ਾਮਲ
ਵਿਨਰਜੀਤ ਗੋਲਡੀ ਦੀ ਅਗਵਾਈ ’ਚ ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ
Publish Date: Wed, 01 Apr 2026 07:17 PM (IST)
Updated Date: Wed, 01 Apr 2026 07:19 PM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਖਡਿਆਲ ਦੀ ਅਗਵਾਈ ਹੇਠ ਦਰਜਨਾਂ ਨੌਜਵਾਨਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ। ਇਸ ਮੌਕੇ ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਖਿਆ ਕਿ ਨੌਜਵਾਨਾਂ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਦਰਸਾਉਂਦਾ ਹੈ ਕਿ ਆਉਣ ਵਾਲਾ ਭਵਿੱਖ ਅਕਾਲੀ ਦਲ ਦਾ ਹੋਵੇਗਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਸਰਕਾਰ ਬਣਨ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੇ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਚੰਗੀ ਸੋਚ ਅਤੇ ਵਿਰਸੇ ਨਾਲ ਜੁੜਨ ਦਾ ਸੁਨੇਹਾ ਦਿੱਤਾ ਹੈ। ਨੌਜਵਾਨ ਨਾ ਸਿਰਫ਼ ਆਪਣੇ ਧਾਰਮਿਕ ਮੂਲ ਅਤੇ ਸਿੱਖੀ ਨਾਲ ਜੁੜੇ ਹੋਏ ਹਨ, ਸਗੋਂ ਦਸਤਾਰ ਦੀ ਮਹਾਨਤਾ ਅਤੇ ਪੰਜਾਬੀ ਸੱਭਿਆਚਾਰ ਨੂੰ ਅੱਗੇ ਵਧਾਉਣ ਲਈ ਵੀ ਵਚਨਬੱਧ ਹਨ। ਇਸ ਮੌਕੇ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਕਿਸੇ ਵੀ ਦੇਸ਼ ਜਾਂ ਸੂਬੇ ਦਾ ਉੱਜਵਲ ਭਵਿੱਖ ਹੁੰਦੀ ਹੈ। ਜਦੋਂ ਨੌਜਵਾਨ ਆਪਣੀ ਪਛਾਣ, ਵਿਰਸੇ ਅਤੇ ਧਰਮ ਨਾਲ ਜੁੜ ਕੇ ਅੱਗੇ ਵਧਦੇ ਹਨ ਤਾਂ ਸਮਾਜ ਵਿੱਚ ਸਕਾਰਾਤਮਕ ਬਦਲਾਅ ਆਉਂਦੇ ਹਨ। ਚੀਮਾ ਸਾਹਿਬ ਵਿਖੇ ਇਕੱਠੇ ਹੋਏ ਇਹ ਨੌਜਵਾਨ ਇਸ ਗੱਲ ਦਾ ਸਾਫ ਸਬੂਤ ਹਨ ਕਿ ਪੰਜਾਬ ਦੀ ਨੌਜਵਾਨੀ ਆਪਣੀ ਅਸਲ ਹੋਂਦ ਨੂੰ ਸਮਝ ਰਹੀ ਹੈ ਅਤੇ ਸਹੀ ਦਿਸ਼ਾ ਵੱਲ ਅੱਗੇ ਵਧ ਰਹੀ ਹੈ। ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਇਕ ਨੌਜਵਾਨ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ, ਉਨ੍ਹਾਂ ਦੀ ਸੋਚ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਇਸ ਮੌਕੇ ਪ੍ਰਭਜੋਤ ਸਿੰਘ, ਸਾਹਿਬ ਸਿੰਘ, ਰਣਜੀਤ ਸਿੰਘ, ਕੁਲਵਿੰਦਰ ਸਿੰਘ, ਸੰਦੀਪ ਸਿੰਘ, ਸੁਖਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਜਗਤਾਰ ਸਿੰਘ, ਜਸਪਾਲ ਸਿੰਘ, ਗੱਗੀ ਸਿੰਘ ਚੀਮਾ, ਹਰਮਨ ਸਿੰਘ, ਜੱਸ ਤੋਲਾਵਾਲ, ਗੁਰਲਵਲੀਨ ਸਿੰਘ, ਨਵਦੀਪ ਸਿੰਘ ਅਤੇ ਮੱਕਾ ਸਿੰਘ ਸਮੇਤ ਕਈ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।