ਵਾਈਐੱਸ ਪਬਲਿਕ ਸਕੂਲ ਨੇ ਸੀਬੀਐੱਸਈ ਕਲਾਸ 12 ਦੇ ਨਤੀਜਿਆਂ ’ਚ ਮਾਰੀ ਬਾਜ਼ੀ
ਵਾਈ.ਐਸ ਪਬਲਿਕ ਸਕੂਲ ਨੇ ਸੀਬੀਐਸਈ ਕਲਾਸ 12 ਦੇ ਨਤੀਜਿਆਂ ’ਚ ਮਾਰੀ ਬਾਜ਼ੀ
Publish Date: Wed, 13 May 2026 07:07 PM (IST)
Updated Date: Wed, 13 May 2026 07:09 PM (IST)

- 15 ਵਿਦਿਆਰਥੀਆਂ ਨੇ ਹਾਸਲ ਕੀਤੇ 90% ਤੋਂ ਵੱਧ ਅੰਕ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਭਾਰਤ ਦੇ ਟਾਪ 50 ਸਕੂਲਾਂ ’ਚ ਸ਼ਾਮਲ ਵਾਈਐੱਸ ਪਬਲਿਕ ਸਕੂਲ ਨੇ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੀਬੀਐੱਸਈ ਕਲਾਸ 12 ਬੋਰਡ ਪ੍ਰੀਖਿਆ ਨਤੀਜਾ 2025-26 ਵਿੱਚ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਸਕੂਲ ਦੇ 15 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਭ ਤੋਂ ਉੱਚੇ ਅੰਕ ਨਿਆਤੀ ਅਤੇ ਜੋਹਨਦੀਪ ਨੇ 96.2% ਪ੍ਰਾਪਤ ਕਰਕੇ ਹਾਸਲ ਕੀਤੇ। ਇਸ ਤੋਂ ਬਾਅਦ ਬਵਨੀਤ ਨੇ 95.2% ਅਤੇ ਸਹਿਜਪ੍ਰੀਤ ਨੇ 94.8% ਅੰਕ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੀਏ ਫਾਊਂਡੇਸ਼ਨ, ਲਾਅ, ਯੂਪੀਐਸਸੀ, ਜੇਈਈ-ਨੀਟ ਅਤੇ ਅੰਟਰਪ੍ਰਿਨਿਊਰਸ਼ਿਪ ਵਰਗੀਆਂ ਖਾਸ ਸਟ੍ਰੀਮਾਂ ਦੇ ਵਿਦਿਆਰਥੀਆਂ ਨੇ ਵੀ ਉੱਤਮ ਨਤੀਜੇ ਦਰਜ ਕਰਵਾਏ। ਨਤੀਜੇ ਆਉਣ ਤੋਂ ਬਾਅਦ ਸਕੂਲ ਕੈਂਪਸ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਇਕ-ਦੂਜੇ ਨੂੰ ਵਧਾਈ ਦੇ ਕੇ ਇਸ ਸਫਲਤਾ ਦਾ ਜਸ਼ਨ ਮਨਾਇਆ। ਸਕੂਲ ਦੇ ਪ੍ਰਿੰਸੀਪਲ ਸ੍ਰੀ ਮੋਹਿਤ ਜਿੰਦਲ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਲਗਾਤਾਰ ਰਹਿਨੁਮਾਈ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਵਾਈਐਸ ਪਬਲਿਕ ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਡਾਇਰੈਕਟਰ ਵਰੁਣ ਭਾਰਤੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਕੂਲ ਦਾ ਮਕਸਦ ਗੁਣਵੱਤਾ ਭਰੀ ਸਿੱਖਿਆ ਅਤੇ ਨੈਤਿਕ ਮੁੱਲਾਂ ਰਾਹੀਂ ਭਵਿੱਖ ਦੇ ਆਗੂ ਤਿਆਰ ਕਰਨਾ ਹੈ। ਚੇਅਰਮੈਨ ਦਰਸ਼ਨ ਕੁਮਾਰ ਨੇ ਵੀ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਤੀਜੇ ਸਕੂਲ ਦੀ ਮਜ਼ਬੂਤ ਅਕਾਦਮਿਕ ਸੋਚ ਤੇ ਪ੍ਰਗਤੀਸ਼ੀਲ ਸਿੱਖਿਆ ਪ੍ਰਣਾਲੀ ਦਾ ਪ੍ਰਮਾਣ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅੱਗੇ ਵੀ ਮਿਹਨਤ ਕਰਕੇ ਨਵੇਂ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ।