ਪੱਤਰ ਪ੍ਰੇਰਕ, ਤਰਨਤਾਰਨ : ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੰਨਡੈਵਰ ਕਾਰ ਸਵਾਰ ਦੋ ਲੋਕਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਫੜੇ ਮੁਲਜ਼ਮਾਂ ਤੋਂ ਪੁਲਿਸ ਨੂੰ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜਿਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਸਬ-ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਟੀ ਪੁਆਇੰਟ ਭੂਸੇ ਮੋੜ ਨੇੜੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ। ਇਸ ਦੌਰਾਨ ਇਕ ਇੰਨਡੈਵਰ ਕਾਰ ਨੰਬਰ ਪੀਬੀ 08 ਏਵਾਈ 0666 ਨੂੰ ਰੁਕਣ ਦਾ ਇਸ਼ਾਰਾ ਕੀਤਾ। ਕਾਰ 'ਚ ਸਵਾਰ ਦੋ ਲੋਕਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਕਬਜੇ 'ਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਲਖਵੰਤ ਸਿੰਘ ਵਾਸੀ ਗਹਿਰੀ ਅਤੇ ਬਖਤਾਵਰ ਸਿੰਘ ਉਰਫ ਭੋਲਾ ਪੁੱਤਰ ਸੁਰਜਨ ਸਿੰਘ ਵਾਸੀ ਸਰਾਏ ਅਮਾਨਤ ਖਾਂ ਦੇ ਤੌਰ ਹੋਈ ਹੈ।

Posted By: Amita Verma