v> ਸਟਾਫ ਰਿਪੋਰਟਰ, ਤਰਨਤਾਰਨ : ਤਰਨਤਾਰਨ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਵੀਰਵਾਰ ਜ਼ਿਲ੍ਹੇ 'ਚ 11 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜਿਨ੍ਹਾਂ 'ਚ ਇਕ ਗਰਭਵਤੀ ਔਰਤ ਤੇ ਖੇਮਕਰਨ ਦੇ ਸੇਵਾ ਕੇਂਦਰ ਦਾ ਮੁਲਾਜ਼ਮ ਵੀ ਸ਼ਾਮਲ ਹੈ। ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ 'ਚ ਭਰਤੀ ਕਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ।

ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਮੰਗਲਵਾਰ ਨੂੰ ਭੇਜੇ ਗਏ ਨਮੂਨਿਆਂ ਦੀ ਅੱਜ ਆਈ ਰਿਪੋਰਟ 'ਚ 6 ਮਰੀਜ਼ ਪਾਜ਼ੇਟਿਵ ਮਿਲੇ ਹਨ। ਜਦੋਂ ਕਿ ਬੁੱਧਵਾਰ ਨੂੰ ਭੇਜੇ ਸੈਂਪਲਾਂ ਦੀਆਂ ਆਈਆਂ ਰਿਪੋਰਟਾਂ 'ਚ ਵੀ 5 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ਾਂ 'ਚ ਗਰਭਵਤੀ ਔਰਤ ਵੀ ਸ਼ਾਮਲ ਹੈ।

Posted By: Amita Verma