ਸਮਾਗਮ 'ਚ ਪਹੁੰਚੇ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਾਬਾ ਦਯਾ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਬਾਬਾ ਦਯਾ ਸਿੰਘ ਜੀ ਨੇ ਸਮੁੱਚੀ ਜ਼ਿੰਦਗੀ ਸੰਗਤਾਂ ਦੀ ਸੇਵਾ ਕੀਤੀ
ਕਾਰਜ ਸਿੰਘ ਬਿੱਟੂ,•ਪੰਜਾਬੀ ਜਾਗਰਣ, ਸੁਰਸਿੰਘ : ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦੇ ਦਰੋਂ-ਘਰੋਂ ਵਰੋਸਾਏ ਬਹਾਦਰ ਬਾਬਾ ਬਿਧੀ ਚੰਦ ਜੀ ਦੇ ਗਿਆਰ੍ਹਵੇਂ ਜਾਨਸ਼ੀਨ ਸ੍ਰੋਮਣੀ ਪੰਥ ਸੇਵਕ ਤੇ ਪੰਥ ਦੀ ਸਤਿਕਾਰਤ ਸ਼ਖ਼ਸੀਅਤ ਬ੍ਰਹਮ ਗਿਆਨੀ ਸੱਚਖੰਡਵਾਸੀ ਸੰਤ ਬਾਬਾ ਦਯਾ ਸਿੰਘ ਜੀ ਸੁਰਸਿੰਘ ਵਾਲਿਆਂ ਦੀ ਬਾਰ੍ਹਵੀਂ ਬਰਸੀ ਬਾਬਾ ਬਿਧੀ ਚੰਦ ਸੰਪਰਦਾਇ ਦਲ ਪੰਥ ਦੇ ਹੈੱਡ ਕੁਆਰਟਰ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਨਗਰ ਸੁਰਸਿੰਘ ਵਿਖੇ ਦਲ ਪੰਥ ਦੇ 12ਵੇਂ ਮੁਖੀ ਸ੍ਰੀਮਾਨ ਸੰਤ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦੀ ਦੇਖ-ਰੇਖ ਹੇਠ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਬਾਬਾ ਬਿਧੀ ਚੰਦ ਦੀਵਾਨ ਹਾਲ ਵਿਖੇ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ। ਧਾਰਮਿਕ ਦੀਵਾਨਾਂ ’ਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਚ ਪਹੁੰਚੇ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਾਬਾ ਦਯਾ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਬਾਬਾ ਦਯਾ ਸਿੰਘ ਜੀ ਨੇ ਸਮੁੱਚੀ ਜ਼ਿੰਦਗੀ ਸੰਗਤਾਂ ਦੀ ਸੇਵਾ ਕੀਤੀ ਤੇ ਸਿੱਖ ਧਰਮ ਪ੍ਰਤੀ ਮਹਾਨ ਸੇਵਾਵਾਂ ਨਿਭਾਈਆਂ। ਇਸ ਮੌਕੇ ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਇਤਿਹਾਸਕ ਨਗਰ ਸੁਰਸਿੰਘ ਵਿਖੇ ਲੱਖਾਂ ਦੀ ਗਿਣਤੀ ’ਚ ਸੰਗਤਾਂ ਨਤਮਸਤਕ ਹੋ ਰਹੀਆਂ ਹੈ, ਉੱਥੇ ਹੀ ਪਵਿੱਤਰ ਧਰਤੀ ’ਤੇ ਸਿੱਖ ਕੌਮ ਦੇ ਲਾਸਾਨੀ ਇਤਿਹਾਸ ਤੋਂ ਜਾਣੂੰ ਕਰਵਾਉਣ ਲਈ ਗੁਰਬਾਣੀ ਦੀਆਂ ਛਬੀਲਾਂ ਦਾ ਪ੍ਰਵਾਹ ਵੀ ਚੱਲ ਰਿਹਾ ਹੈ। ਇਸ ਮੌਕੇ ਬਰਸੀ ਸਮਾਗਮ ’ਚ ਪਹੁੰਚੀਆਂ ਪ੍ਰਮੁੱਖ ਸਖ਼ਸੀਅਤਾਂ ਨੂੰ ਦਲ ਪੰਥ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ ਜੀ ਨੇ ਗੁਰੂਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਬਰਸੀ ਸਮਾਗਮ ’ਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤਾਂ ਸੁਰਸਿੰਘ ਵਿਖੇ ਪਹੁੰਚੀਆਂ ਤੇ ਗੁਰੂ ਘਰ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ’ਚ ਪਹੁੰਚੀਆਂ ਹੋਈਆਂ ਸੰਗਤਾਂ ਦਾ ਮਹਾਪੁਰਖ ਸੰਤ ਬਾਬਾ ਅਵਤਾਰ ਸਿੰਘ ਜੀ ਨੇ ਧੰਨਵਾਦ ਕੀਤਾ। ====== ਇਨ੍ਹਾਂ ਸ਼ਖ਼ਸੀਅਤਾਂ ਨੇ ਕੀਤੀ ਬਰਸੀ ਸਮਾਗਮ ’ਚ ਸ਼ਮੂਲੀਅਤ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਹਰਜਿੰਦਰ ਸਿੰਘ ਧਾਮੀ, ਸਾਬਕਾ ਜਥੇਦਾਰ ਭਾਈ ਜਸਬੀਰ ਰੋਡੇ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਜੋਗਾ ਸਿੰਘ ਜੀ ਤਰਨਾ ਦਲ ਬਾਬਾ ਬਕਾਲਾ, ਬਾਬਾ ਪ੍ਰੇਮ ਸਿੰਘ ਬਿਧੀਚੰਦੀਏ, ਬਾਬਾ ਚਰਨਜੀਤ ਸਿੰਘ ਬਿਧੀਚੰਦੀਏ, ਭਾਬੀ ਮਨਜੀਤ ਸਿੰਘ ਮੈਂਬਰ ਐੱਸਜੀਪੀਸੀ, ਬਾਬਾ ਮੌਜੀ ਦਾਸ ਮਾੜੀ ਕੰਬੋਕੀ, ਬਾਬਾ ਬਲਬੀਰ ਸਿੰਘ ਬੁੱਢਾ ਦਲ 96 ਕਰੋੜੀ, ਹਲਕਾ ਵਿਧਾਇਕ ਸਰਵਨ ਸਿੰਘ ਧੁੰਨ, ਬਾਬਾ ਸੁੱਖਾ ਸਿੰਘ ਖਿਆਲੇ ਵਾਲੇ, ਮਹੰਤ ਤਰਲੋਚਨ ਸਿੰਘ ਬਾਬਾ ਬਕਾਲਾ, ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ, ਪਹਿਲਵਾਨ ਕਰਤਾਰ ਸਿੰਘ ਸੁਰਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਬਾਜ ਸਿੰਘ ਗੱਗੋਬੂਹਾ, ਬਾਬਾ ਗੁਲਾਬ ਸਿੰਘ ਠੱਠੀਖਾਰਾ, ਬਾਬਾ ਅਜੀਤ ਸਿੰਘ ਨਿਰਮਲ ਕੁਟੀਆ ਜੌਹਲ, ਬਾਬਾ ਹਰੀ ਸਿੰਘ ਨਾਨਕਸਰ ਵਾਲੇ, ਬਾਬਾ ਕਰਨੈਲ ਸਿੰਘ ਮੋਗਾ ਵਾਲੇ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਸੰਤੋਖ ਦਾਸ ਜੀ ਹਿਮਾਚਲ ਪ੍ਰਦੇਸ਼, ਬਾਬਾ ਬਲਵਿੰਦਰ ਸਿੰਘ ਪੱਧਰੀ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾ ਵਾਲੇ, ਬਾਬਾ ਗੁਰਦਿਆਲ ਸਿੰਘ ਉੜਮੁੜ ਟਾਂਡਾ, ਬਾਬਾ ਗੁਰਵਿੰਦਰ ਸਿੰਘ ਝੂਲਣੇ ਮਹਿਲ ਵਾਲੇ, ਬਾਬਾ ਜਸਪਾਲ ਸਿੰਘ ਸੁਲਤਾਨਪੁਰ ਲੋਧੀ, ਬਾਬਾ ਸਤਨਾਮ ਸਿੰਘ ਕਿੜੀਆਂ ਵਾਲੇ, ਬਾਬਾ ਜੋਗਾ ਸਿੰਘ ਤਲਵੰਡੀ ਭਾਈ ਕੀ, ਬਾਬਾ ਬਲਵਿੰਦਰ ਸਿੰਘ ਪੱਖੋਪੁਰ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਭਾਈ ਮੋਹਕਮ ਸਿੰਘ ਦਮਦਮੀ ਟਕਸਾਲ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਭਾਈ ਗੁਰਜੀਤ ਸਿੰਘ ਪਟਨਾ ਸਾਹਿਬ, ਬਾਬਾ ਗੁਰਰਾਜਪਾਲ ਸਿੰਘ, ਬਾਬਾ ਜੋਗਾ ਸਿੰਘ ਤਰਨਾ ਦਲ, ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲੇ, ਰਾਗੀ ਭਾਈ ਗੁਲਜ਼ਾਰ ਸਿੰਘ ਬੀੜ ਸਾਹਿਬ ਵਾਲੇ, ਭਾਈ ਕੁਲਦੀਪ ਸਿੰਘ ਬੇਗੇਪੁਰ, ਸੰਤ ਬਾਬਾ ਗੁਰਮਿੰਦਰ ਸਿੰਘ ਮਾਡੀ ਵਾਲੇ, ਬਾਬਾ ਗੁਰਦੇਵ ਸਿੰਘ ਸ਼ਹੀਦੀ ਵਾਲੇ, ਜਥੇਦਾਰ ਗੁਰਚਰਨ ਸਿੰਘ ਕਰਮੂੰਵਾਲ, ਬਾਬਾ ਬਲਵਿੰਦਰ ਸਿੰਘ ਖਡੂਰ ਸਾਹਿਬ, ਜਥੇਦਾਰ ਗੁਰਸੇਵਕ ਸਿੰਘ ਪੂਹਲਾ, ਹਰਵਿੰਦਰ ਸਿੰਘ ਬੁਰਜ ਪੀਏ, ਸੁਖਰਾਜ ਸਿੰਘ, ਸਰਪੰਚ ਰਾਜਬੀਰ ਸਿੰਘ ਢਿੱਲੋਂ, ਕਿਰਪਾਲ ਸਿੰਘ ਲਾਡਾ, ਗੁਰਵਿੰਦਰ ਸਿੰਘ ਢਿੱਲੋ, ਸਰਪੰਚ ਦਿਲਬਾਗ ਸਿੰਘ ਕੈਨੇਡਾ, ਲਖਵਿੰਦਰ ਸਿੰਘ ਸੰਧੂ, ਪ੍ਰਧਾਨ ਹਰਜੀਤ ਸਿੰਘ ਸਮੁੰਦਰੀ ਵਾਲੇ, ਉਕਾਰ ਸਿੰਘ ਢਿੱਲੋਂ, ਜਰਮਨਜੀਤ ਸਿੰਘ ਕਾਲੀਆ, ਮੈਂਬਰ ਸੁਖਦੇਵ ਸਿੰਘ ਢਿੱਲੋਂ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਰਾਣਾ ਸੁਰਿੰਦਰ ਸਿੰਘ, ਰਣਜੀਤ ਸਿੰਘ ਲਾਲੀ, ਡਾ. ਰਾਮ ਸਿੰਘ, ਡਾ. ਤੇਜਿੰਦਰ ਸਿੰਘ ਢਿੱਲੋਂ, ਡਾ. ਭੁਪਿੰਦਰ ਸਿੰਘ ਧਾਮੀ, ਡਾ. ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ, ਗੁਰਭੇਜ ਸਿੰਘ ਲੈਬ, ਬਾਬਾ ਸੁਖਵਿੰਦਰ ਸਿੰਘ ਛੀਨਾ, ਹਰਮਿੰਦਰਪਾਲ ਸਿੰਘ ਭਿੰਦਾ, ਪ੍ਰਧਾਨ ਸੇਵਾ ਸਿੰਘ ਤੋ ਇਲਾਵਾ ਲੱਖਾਂ ਦੀ ਗਿਣਤੀ ’ਚ ਹਾਜ਼ਰ ਹੋਈ ਸੰਗਤ ਨੇ ਸ਼੍ਰੋਮਣੀ ਪੰਥਕ ਸੇਵਕ ਸੰਤ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।