ਜੇਐੱਨਐੱਨ, ਤਰਨਤਾਰਨ : ਪੰਜਾਬ ਦੇ ਤਰਨਤਾਰਨ ਤੇ ਅੰਮ੍ਰਿਤਸਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 13 ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਵੀਰਵਾਰ ਤੇ ਸ਼ੁੱਕਰਵਾਰ ਨੂੰ 49 ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਇਸ ਤਰ੍ਹਾਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਨਾਜਾਇਜ਼ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 62 ਹੋ ਗਈ ਹੈ। ਸ਼ਨਿਚਰਵਾਰ ਨੂੰ ਅੰਮ੍ਰਿਤਸਰ ਦੇ ਮੁੱਛਲ ਪਿੰਡ 'ਚ ਸ਼ਰਾਬ ਪੀਣ ਵਾਲੇ ਇਕ ਵਿਅਕਤੀ ਦੀ ਮੌਤ ਹੋ ਗਈ। ਤਰਨਤਾਰਨ 'ਚ 12 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਨਾਲ ਸੂਬੇ 'ਚ ਭਾਜੜਾਂ ਪੈ ਗਈਆਂ ਹਨ। ਹੁਣ ਤਕ ਤਰਨਤਾਰਨ ਜ਼ਿਲ੍ਹੇ 'ਚ 42, ਅੰਮ੍ਰਿਤਸਰ ਜ਼ਿਲ੍ਹੇ 'ਚ 12 ਤੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ 'ਚ 8 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਤਰਨਤਾਰਨ 'ਚ ਨਾਜਾਇਜ਼ ਸ਼ਰਾਬ ਪੀਣ ਨਾਲ ਜ਼ਿਲ੍ਹੇ 'ਚ ਸ਼ਨਿਚਰਵਾਰ ਨੂੰ 12 ਹੋਰ ਲੋਕਾਂ ਦੀ ਮੌਤ ਹੋ ਗਈ। ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਹਾਊਸ 'ਚ ਰੱਖਵਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪੋਸਟਮਾਰਟਮ ਹਾਊਸ 'ਚ ਤਿੰਨ ਲਾਸ਼ਾਂ ਰੱਖਣ ਲਈ ਕੈਂਡੀ ਦੀ ਵਿਵਸਥਾ ਹੈ। ਦੱਸ ਦੇਈਏ ਕਿ ਤਿੰਨ ਦਿਨਾਂ 'ਚ ਜ਼ਹਿਰੀਲੀ ਦੇਸੀ ਸ਼ਰਾਬ ਪੀਣ ਨਾਲ 62 ਹੋਰ ਲੋਕਾਂ ਦੀ ਮੌਤ ਹੋ ਗਈ।

Posted By: Amita Verma