- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਵਲਟੋਹਾ ਦੇ ਸਬ ਇੰਸਪੈਕਟਰ ਬਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਦਾਸੂਵਾਲ ਦੇ ਕੋਲ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸੀ । ਇਸੇ ਦੌਰਾਨ ਪੱਟੀ ਵਲੋਂ ਆਈ ਵਰਨਾ ਕਾਰ ਨੰਬਰ ਯੂਕੇ17-0309 ਨੂੰ ਰੋਕਿਆ।

ਸਟਾਫ ਰਿਪੋਰਟਰ•ਪੰਜਾਬੀ ਜਾਗਰਣ, ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਵਰਨਾ ਕਾਰ ਵਿੱਚੋਂ 14 ਕਿਲੋ ਤੋਂ ਵੱਧ ਅਫੀਮ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਅਫੀਮ ਕਾਰ ਦੀ ਸਟੱਪਣੀ ਵਾਲੀ ਜਗ੍ਹਾ ’ਚ ਲੁਕੋ ਕੇ ਰੱਖੀ ਹੋਈ ਸੀ। ਜਦੋਂਕਿ ਕਾਬੂ ਕੀਤੇ ਵਿਅਕਤੀ ਵਿਰੁੱਧ ਪੁਲਿਸ ਨੇ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਵਲਟੋਹਾ ਦੇ ਸਬ ਇੰਸਪੈਕਟਰ ਬਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਦਾਸੂਵਾਲ ਦੇ ਕੋਲ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸੀ । ਇਸੇ ਦੌਰਾਨ ਪੱਟੀ ਵਲੋਂ ਆਈ ਵਰਨਾ ਕਾਰ ਨੰਬਰ ਯੂਕੇ17-0309 ਨੂੰ ਰੋਕਿਆ। ਕਾਰ ਦੀ ਚੈਕਿੰਗ ਦੌਰਾਨ ਸਟੱਪਣੀ ਵਾਲੀ ਜਗ੍ਹਾ ’ਚ ਰੱਖੇ ਤੋੜੇ ਨੂੰ ਕੱਢ ਕੇ ਜਦੋਂ ਜਾਂਚ ਕੀਤੀ ਤਾਂ ਉਸ ਵਿੱਚੋਂ 14 ਕਿਲੋ 110 ਗ੍ਰਾਮ ਅਫੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਰ ਵਿਚ ਸਵਾਰ ਵਿਅਕਤੀ ਜਿਸਦੀ ਪਛਾਣ ਗੁਰਮੀਤ ਸਿੰਘ ਗੀਤੂ ਪੁੱਤਰ ਅਮਰੀਕ ਸਿੰਘ ਵਾਸੀ ਮਰਗਿੰਦਪੁਰਾ ਵਜੋਂ ਹੋਈ ਨੂੰ ਤੁਰੰਤ ਗ੍ਰਿਫਤਾਰ ਕਰਕੇ ਤਲਾਸ਼ੀ ਲਈ ਤਾਂ ਇਕ ਹਜਾਰ ਰੁਪਏ ਦੀ ਡਰੱਗ ਮਨੀ ਵੀ ਮਿਲੀ। ਉਨ੍ਹਾਂ ਦੱਸਿਆ ਕਿ ਗੁਰਮੀਤ ਸਿੰਘ ਗੀਤੂ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਤੇ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਹ ਅਫੀਮ ਉਹ ਕਿੱਥੋਂ ਲਿਆਇਆ ਸੀ ਤੇ ਕਿੱਥੇ ਲੈ ਕੇ ਜਾਣੀ ਸੀ।