ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮਦਿਨ ਨੂੰ ਸਮਰਪਿਤ 26ਵਾਂ ਚੇਤਨਾ ਮਾਰਚ ਅਗਲੇ ਪੜਾਅ ਲਈ ਰਵਾਨਾ
ਹਰਿਆਣਾ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰਾਂ ਸਮੇਤ ਗੁਰਦੁਆਰਾ ਸਾਹਿਬ ਦੇ ਮੈਨੇਜਰ ਵੱਲੋਂ ਦਿੱਲੀ ਲਈ ਰਵਾਨਾ ਕੀਤਾ ਗਿਆ।
Publish Date: Tue, 02 Sep 2025 07:53 PM (IST)
Updated Date: Wed, 03 Sep 2025 04:08 AM (IST)

ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ 26 ਵਾਂ ਚੇਤਨਾ ਮਾਰਚ ਅੰਮ੍ਰਿਤਸਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦਾਂ ਸਾਹਿਬ ਚਾਟੀਵਿੰਡ ਤੋਂ ਇਕ ਸਤੰਬਰ ਨੂੰ ਸ਼ੁਰੂ ਹੋਇਆ। ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 3 ਸਤੰਬਰ ਨੂੰ ਗੁਰਦੁਆਰਾ ਸੀਸਗੰਜ ਚਾਂਦਨੀ ਚੌਕ ਨਵੀਂ ਦਿੱਲੀ ਵਿਖੇ ਪੁੱਜੇਗਾ। ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਬਾਬਾ ਭੁਪਿੰਦਰ ਸਿੰਘ ਨੇ ਕਿਹਾ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਤੇ ਚਾਨਣਾ ਪਾਉਂਦਿਆਂ ਬਾਬਾ ਜੀ ਵੱਲੋਂ ਦਿੱਤੀ ਕੁਰਬਾਨੀ ਬਾਰੇ ਜਾਣਕਾਰੀ ਦਿੰਦੇ ਇਤਿਹਾਸ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼ਹੀਦ ਬਾਬਾ ਜੀਵਨ ਸਿੰਘ ਸੇਵਾ ਸੁਸਾਇਟੀ ਤੇ ਚੇਅਰਮੈਨ ਅਮਨਦੀਪ ਸਿੰਘ, ਵਾਈਸ ਚੇਅਰਮੈਨ ਜਥੇਦਾਰ ਬਾਬਾ ਜੋਰਾ ਸਿੰਘ, ਜਨਰਲ ਸਕੱਤਰ ਜਗਚਾਨਣ ਸਿੰਘ ਗਿੱਲ, ਖ਼ਜ਼ਾਨਚੀ ਗੁਰਪ੍ਰੀਤ ਸਿੰਘ ਸਰਪੰਚ ਸਾਂਘਣਾ ਆਦਿ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਉਕਤ ਸੰਸਥਾ ਦੇ ਸਹਿਯੋਗ ਨਾਲ ਇਹ ਚੇਤਨਾ ਮਾਰਚ ਤਰਨਤਾਰਨ ਤੋਂ ਹੁੰਦਾ ਹੋਇਆ ਜੰਡਿਆਲਾ ਗੁਰੂ, ਬਿਆਸ, ਢਿਲਵਾਂ, ਕਰਤਾਰਪੁਰ, ਜਲੰਧਰ ਬਾਈਪਾਸ, ਫਗਵਾੜਾ, ਲੁਧਿਆਣਾ, ਸਰਹੰਦ, ਰਾਜਪੁਰਾ, ਰਾਹੀਂ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਵਿਖੇ ਰਾਤ ਵਿਸ਼ਰਾਮ ਕਰਨ ਲਈ ਰੁਕਿਆ। ਮੰਗਲਵਾਰ ਨੂੰ ਸਵੇਰੇ ਓਥੋਂ ਇਸ ਚੇਤਨਾ ਮਾਰਚ ਅਗਲੇ ਪੜ੍ਹਾਅ ਲਈ ਸੁਸਾਇਟੀ ਦੇ ਸਰਪ੍ਰਸਤ ਬਾਬਾ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਇਆ। ਹਰਿਆਣਾ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰਾਂ ਸਮੇਤ ਗੁਰਦੁਆਰਾ ਸਾਹਿਬ ਦੇ ਮੈਨੇਜਰ ਵੱਲੋਂ ਦਿੱਲੀ ਲਈ ਰਵਾਨਾ ਕੀਤਾ ਗਿਆ। ਸੁਸਾਇਟੀ ਦੇ ਪ੍ਰਧਾਨ ਤਰਸੇਮ ਸਿੰਘ ਪਾਣੀਪਤ, ਪਰਮਜੀਤ ਸਿੰਘ ਫ਼ੌਜੀ ਦੀ ਦੇਖ-ਰੇਖ ਹੇਠ ਤਜਿੰਦਰ ਸਿੰਘ ਪ੍ਰਧਾਨ ਗੁਰੂਦੁਆਰਾ ਫਰੀਦਾਬਾਦ, ਰਾਜਿੰਦਰ ਸਿੰਘ, ਪਰਮਜੀਤ ਸਿੰਘ ਮੱਟੂ ਸਹਿਤ ਬੜ ਖ਼ਾਲਸਾ ਬਾਬਾ ਜੀਵਨ ਸਿੰਘ ਮਮੋਰੀਅਲ ਵੱਲ ਰਵਾਨਾ ਹੋਵੇਗਾ। ਰਾਤ ਨੂੰ ਇਹ ਮਾਰਚ ਗੁਰਦੁਆਰਾ ਮਜਨੂੰ ਕਾ ਟਿੱਲਾ ਦਿੱਲੀ ਪਹੁੰਚਿਆ ਤੇ ਅੱਜ ਬੁੱਧਵਾਰ ਨੂੰ ਗੁਰਦੁਆਰਾ ਸੀਸਗੰਜ ਵਿਖੇ ਪੂਰੇ ਜਾਹੋ ਜਲਾਲ ਧਾਰਮਿਕ ਰਵਾਇਤਾਂ ਤੇ ਢੋਲ ਢਮੱਕਿਆ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰਾਂ ਸਮੇਤ ਇੱਥੇ ਪੁੱਜੇਗਾ। ਉਪਰੰਤ 4 ਸਤੰਬਰ ਨੂੰ ਇੱਥੋਂ ਹੀ ਇਸ ਚੇਤਨਾ ਮਾਰਚ ਦੀ ਵਾਪਸੀ ਲਈ ਹੋਵੇਗਾ।