ਤਰਨਤਾਰਨ ਦੇ ਪ੍ਰੀਤਮ ਗਾਰਡਨ ਤਰਨਤਾਰਨ ਵਖੇ ਠੰਢ ਤੋਂ ਬਚਣ ਲਈ ਕਮਰੇ ਵਿਚ ਲਗਾਈ ਅੰਗੀਠੀ ਦਾ ਧੂੰਆਂ ਚੜਨ ਕਾਰਨ ਚਾਰ ਪਰਵਾਸੀ ਮਜ਼ਦੂਰਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ ਇਕ ਵਿਅਕਤੀ ਬੇਹੋਸ਼ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ ਹੈ। ਘਟਨਾ ਮੌਕੇ ਪੁੱਜੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪ੍ਰੀਤਮ ਗਾਰਡਨ ਤਰਨਤਾਰਨ ਵਿਖੇ ਸਾਫ-ਸਫਾਈ ਦਾ ਪਰਵਾਸੀ ਮਜ਼ਦੂਰ ਕੰਮ ਕਰਦੇ ਸੀ। ਜੋ ਬੀਤੀ ਰਾਤ ਕਮਰੇ ਵਿਚ ਸੌਣ ਮੌਕੇ ਅੰਗੀਠੀ ਦਾ ਧੂੰਆਂ ਬਾਲ ਲਿਆ ਅਤੇ ਸੌਂ ਗਏ। ਇਸ ਦੌਰਾਨ ਕਮਰੇ ਵਿਚ ਧੂੰਆਂ ਵਧਣ ਕਾਰਨ ਉਨ੍ਹਾਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਜਦਕਿ ਇਕ ਨੌਜਵਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਪੀ ਇਨਵੈਸਟੀਗੇਸ਼ਨ ਤਿਲਕ ਰਾਜ, ਡੀਐੱਸਪੀ ਸਿਟੀ ਸੁੱਚਾ ਸਿੰਘ ਬੱਲ, ਐੱਸਐੱਚਓ ਚੰਦਰ ਭੂਸ਼ਨ ਪਹੁੰਚੇ। ਮਾਮਲੇ ਦੀ ਜਾਂਚ ਕਰ ਰਹੇ ਡੀਐੱਸਪੀ ਸੁੱਚਾ ਸਿੰਘ ਬੱਲ ਨੇ ਦੱਸਿਆ ਮ੍ਰਿਤਕਾਂ ਦੀ ਪਛਾਣ ਵਿੱਕੀ, ਸੁਰੇਸ਼, ਕ੍ਰਿਸ਼ਨਾ ਅਤੇ ਲਵ ਵਾਸੀ ਯੂਪੀ ਦੇ ਤੌਰ ਤੇ ਹੋਈ ਹੈ। ਜਦੋਂ ਕ ਇਕ ਨੌਜਵਾਨ ਦੀ ਪਛਾਣ ਨਹੀਂ ਹੋ ਪਾਈ। ਡੀਐਸਪੀ ਨੇ ਦੱਸਿਆ ਕਿ ਜਾਂਚ ਵਿਚ ਨੌਜਵਾਨ ਦੀ ਮੌਤ ਅੰਗੀਠੀ ਦਾ ਧੂੰਏ ਨਾਲ ਦਮ ਘੁਟਣ ਕਾਰਨ ਹੋਈ ਲੱਗਦੀ ਹੈ ਕਿਉਂਕਿ ਕਮਰੇ ਵਿਚ ਉਕਤ ਨੌਜਵਾਨ ਸੁੱਤੇ ਸੀ ਉਹ ਬਹੁਤ ਛੋਟਾ ਹੈ ਅਤੇ ਨਾ ਹੀ ਕੋਈ ਕਮਰੇ ਵਿਚ ਬਾਰੀ ਅਤੇ ਨਾ ਹੀ ਕੋਈ ਐਗਜ਼ਾਸਟ ਫੈਨ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪੈਲੇਸ ਚ ਲੱਗੇ ਸੀਸੀਟੀਵੀ ਕੈਮਰੇ ਦੀਆਂ ਵੀਡੀਓ ਵੀ ਖੰਗਾਲ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਜਿਸ ਦੀ ਰਿਪੋਰਟ ਆਉਣ ਤੇ ਹੀ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।