ਗੁਰਬਰਿੰਦਰ ਸਿੰਘ, ਸ੍ਰੀ ਗੋਇੰਦਵਾਲ ਸਾਹਿਬ : ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਭਾਰੀ ਮਾਤਰਾ ਵਿਚ ਅੰਗਰੇਜ਼ੀ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਵੱਖ-ਵੱਖ ਬਰਾਂਡ ਦੀਆਂ 40 ਪੇਟੀਆ ਸ਼ਰਾਬ ਬਰਾਮਦ ਹੋਈ ਹੈ। ਜਿਨਾਂ੍ਹ 'ਚ 10 ਪੇਟੀਆਂ ਮੈਕਡਾਵਲ ਤੇ 30 ਪੇਟੀਆਂ ਆਰਸੀ ਬਰਾਂਡ ਦੀਆਂ ਹਨ। ਮਾਮਲੇ ਸੰਬਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਸੂਚਨਾ ਮਿਲੀ ਸੀ ਕਿ ਲਖਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਸੰਗਤਪੁਰਾ ਅਤੇ ਜਸਪਾਲ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਮੁੰਡਾ ਪਿੰਡ ਸਸਤੇ ਰੇਟ ਤੇ ਅੰਗਰੇਜ਼ੀ ਸ਼ਰਾਬ ਖਰੀਦ ਕੇ ਅੱਗੇ ਮਹਿੰਗੇ ਰੇਟ ਤੇ ਵੇਚਣ ਦਾ ਗ਼ੈਰ-ਕਾਨੂੰਨੀ ਧੰਦਾ ਕਰਦੇ ਹਨ। ਜਿਸ ਸੰਬਧੀ ਪੁਲਿਸ ਪਾਰਟੀ ਨੇ ਛਾਪੇਮਾਰੀ ਕੀਤੀ ਤਾਂ ਲਖਵਿੰਦਰ ਸਿੰਘ ਦੀ ਸਕਾਰਪੀਓ ਗੱਡੀ ਸ਼ਰਾਬ ਨਾਲ ਲੱਦੀ ਹੋਈ ਬਰਾਮਦ ਹੋਈ। ਜਿਸ ਵਿਚੋਂ 40 ਪੇਟੀਆ ਵੱਖ ਵੱਖ ਬਰਾਂਡ ਦੀ ਸ਼ਰਾਬ ਮਿਲੀ। ਜਦਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਉਨਾਂ੍ਹ ਦੱਸਿਆ ਕਿ ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਚ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।