- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਅਨੁਸਾਰ ਬੀਐੱਸਐੱਫ ਦੀ 181ਵੀਂ ਬਟਾਲੀਅਨ ਦੇ ਬੀ.ਪੀ.ਓ. ਰਾਜਾਤਾਲ ਵਿਖੇ ਤਾਇਨਾਤ ਇੰਸਪੈਕਟਰ ਸੰਜੀਵ ਕੁਮਾਰ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਇਲਾਕੇ ਵਿੱਚ ਜਾਂਚ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਪਿੰਡ ਕਲਸ ਨੇੜਿਓਂ ਸਰਹੱਦ ਪਾਰੋਂ ਆਈ 5 ਕਿਲੋ 32 ਗ੍ਰਾਮ ਹੈਰੋਇਨ ਬਰਾਮਦ ਹੋਈ।

ਨਰਿੰਦਰ ਦੋਦੇ, ਪੰਜਾਬੀ ਜਾਗਰਣ, ਸਰਾਏ ਅਮਾਨਤ ਖਾਂ: ਸਰਹੱਦੀ ਖੇਤਰ ਵਿੱਚ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੀ 181ਵੀਂ ਬਟਾਲੀਅਨ ਅਤੇ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਕਲਸ ਨੇੜਿਓਂ ਸੁਰੱਖਿਆ ਬਲਾਂ ਨੇ 5 ਕਿਲੋ 32 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਲਗਭਗ 26 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਐੱਸਐੱਫ ਦੀ 181ਵੀਂ ਬਟਾਲੀਅਨ ਦੇ ਬੀ.ਪੀ.ਓ. ਰਾਜਾਤਾਲ ਵਿਖੇ ਤਾਇਨਾਤ ਇੰਸਪੈਕਟਰ ਸੰਜੀਵ ਕੁਮਾਰ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਇਲਾਕੇ ਵਿੱਚ ਜਾਂਚ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਪਿੰਡ ਕਲਸ ਨੇੜਿਓਂ ਸਰਹੱਦ ਪਾਰੋਂ ਆਈ 5 ਕਿਲੋ 32 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਹੈਰੋਇਨ ਦੀ ਖੇਪ ਮੰਗਵਾਉਣ ਅਤੇ ਇਸ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।