- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਬਿਧੀ ਚੰਦ ਦੀਵਾਨ ਹਾਲ ਵਿਖੇ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ

ਕਾਰਜ ਸਿੰਘ ਬਿੱਟੂ•,ਪੰਜਾਬੀ ਜਾਗਰਣ, ਸੁਰਸਿੰਘ : ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦੇ ਦਰੋਂ ਘਰੋਂ ਵਰਸਾਏ ਬਹਾਦਰ ਬਾਬਾ ਬਿਧੀ ਚੰਦ ਜੀ ਦੇ ਦਸਵੇਂ ਜਾਨਸ਼ੀਨ ਬ੍ਰਹਮ ਗਿਆਨੀ ਸੱਚਖੰਡਵਾਸੀ ਸ੍ਰੀ ਮਾਨ ਸੰਤ ਬਾਬਾ ਸੋਹਣ ਸਿੰਘ ਜੀ ਸੁਰਸਿੰਘ ਵਾਲਿਆਂ ਦੀ ਬਰਸੀ ਸਮਾਗਮ ਦਲ ਪੰਥ ਦੇ ਮੌਜੂਦਾ ਮੁਖੀ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦੀ ਅਗਵਾਈ ਹੇਠ ਦਲ ਪੰਥ ਦੇ ਹੈੱਡਕੁਆਰਟਰ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਨਗਰ ਸੁਰਸਿੰਘ ਵਿਖੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ।
ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਬਾਬਾ ਬਿਧੀ ਚੰਦ ਦੀਵਾਨ ਹਾਲ ਵਿਖੇ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ। ਜਿਸ ’ਚ ਪੰਥ ਪ੍ਰਸਿੱਧ ਰਾਗੀ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਮਾਂ ਬਹੁਤ ਹੀ ਚੁਣੌਤੀ ਭਰਿਆ ਹੈ। ਉਨ੍ਹਾਂ ਨਸ਼ਿਆਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਨਸ਼ੇ ਨੇ ਬਹੁਤ ਵੱਡਾ ਨੁਕਸਾਨ ਕੀਤਾ ਹੈ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਨਸ਼ੇ ਰੁਪੀ ਕੋਹੜ ਤੋਂ ਬਚਾ ਕੇ ਰੱਖਣ। ਬਰਸੀ ਸਮਾਗਮ 'ਚ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਮਹਾਪੁਰਖ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਨੇ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰ ਕੇ ਸਨਮਾਨਤ ਕੀਤਾ। ਸੱਚਖੰਡਵਾਸੀ ਸ੍ਰੀ ਮਾਨ ਸੰਤ ਬਾਬਾ ਸੋਹਣ ਸਿੰਘ ਜੀ ਸੁਰਸਿੰਘ ਵਾਲਿਆਂ ਦੀ ਬਰਸੀ ਸਮਾਗਮਾਂ 'ਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸੰਗਤਾਂ ਦੀ ਆਓ ਭਗਤ ਲਈ ਪੀਜ਼ੇ ਦੇ ਲੰਗਰ ਤੇ ਹੋਰ ਵੱਖ-ਵੱਖ ਪਦਾਰਥਾਂ ਦੇ ਲੰਗਰ ਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਹਰਜਿੰਦਰ ਸਿੰਘ ਧਾਮੀ, ਜਥੇਦਾਰ ਜੋਗਾ ਸਿੰਘ ਤਰਨਾ ਦਲ, ਬਾਬਾ ਮੌਜੀਦਾਸ ਮਾੜੀ ਕੰਬੋਕੀ, ਗਿਆਨੀ ਜਸਬੀਰ ਸਿੰਘ ਰੋਡੇ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ, ਬਾਬਾ ਪ੍ਰੇਮ ਸਿੰਘ ਬਿਧੀਚੰਦੀਏ, ਬਾਬਾ ਚਰਨਜੀਤ ਸਿੰਘ ਬਿਧੀਚੰਦੀਏ, ਕਥਾਵਾਚਕ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ਵਾਲੇ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਗੁਲਾਬ ਸਿੰਘ ਠੱਠੀਖਾਰਾ, ਬਾਬਾ ਹੀਰਾ ਸਿੰਘ ਝੂਲਣੇ ਮਹਿਲ ਵਾਲੇ, ਬਾਬਾ ਸੁੱਖਾ ਸਿੰਘ ਜੀ ਸਰਹਾਲੀ ਸਾਹਿਬ ਵਾਲੇ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਗਿਆਨੀ ਨਿਸ਼ਾਨ ਸਿੰਘ ਹੈੱਡ ਗ੍ਰੰਥੀ ਬੀੜ ਬਾਬਾ ਬੁੱਢਾ ਸਾਹਿਬ, ਬਾਬਾ ਦਰਸ਼ਨ ਸਿੰਘ ਗੁਰਦੁਆਰਾ ਟਾਹਲਾ ਸਾਹਿਬ, ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਬਲਵਿੰਦਰ ਸਿੰਘ ਪੱਧਰੀ, ਭਾਈ ਤਰਲੋਚਨ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਕ ਵਾਲੇ, ਗਿਆਨੀ ਸੁਖਦੇਵ ਸਿੰਘ ਪਟਨਾ ਸਾਹਿਬ, ਬਾਬਾ ਚਰਨ ਸਿੰਘ ਦਿਆਲਪੁਰਾ, ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ, ਬਾਬਾ ਗੁਰਨਾਮ ਸਿੰਘ ਤਲਵੰਡੀ ਭਾਈ ਕੀ, ਬਾਬਾ ਚਤੁਰ ਸਿੰਘ ਢਾਬਸਰ, ਬਾਬਾ ਸੁੱਖਾ ਸਿੰਘ ਝਾੜ ਸਾਹਿਬ ਵਾਲੇ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਤੇਜਪ੍ਰੀਤ ਸਿੰਘ ਪੀਟਰ ਭਿੱਖੀਵਿੰਡ, ਕਾਲਾ ਸਿੰਘ ਮਿਸਤਰੀ, ਜਥੇਦਾਰ ਗੁਰਸੇਵਕ ਸਿੰਘ ਪੂਹਲਾ, ਸਰਪੰਚ ਦਿਲਬਾਗ ਸਿੰਘ ਢਿੱਲੋਂ, ਸਰਪੰਚ ਰਾਜਬੀਰ ਸਿੰਘ ਢਿੱਲੋਂ, ਸਰਪੰਚ ਕਿਰਪਾਲ ਸਿੰਘ ਲਾਡਾ, ਲਖਵਿੰਦਰ ਸਿੰਘ ਸੰਧੂ, ਗੁਰਵਿੰਦਰ ਸਿੰਘ ਢਿੱਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪ੍ਰਧਾਨ ਹਰਜੀਤ ਸਿੰਘ ਸਮੁੰਦਰੀ ਵਾਲੇ, ਗੁਰਸਾਹਿਬ ਸਿੰਘ ਛੀਨਾ, ਸੁਖਦੇਵ ਸਿੰਘ ਢਿੱਲੋਂ, ਡਾ ਮਨਜਿੰਦਰ ਸਿੰਘ ਹੀਰਾ ਸਿੰਘ ਤੇ ’ਵੱਡੀ ਗਿਣਤੀ ’ਚ ਪਹੁੰਚੀਆਂ ਹੋਈਆਂ ਸੰਗਤਾਂ ਨੇ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਗਿਆਨੀ ਭਗਵਾਨ ਸਿੰਘ ਜੌਹਲ ਤੇ ਗਿਆਨੀ ਗੁਰਜੰਟ ਸਿੰਘ ਬੈਂਕਾਂ ਨੇ ਸਟੇਜ ਸੈਕਟਰੀ ਦੀ ਭੂਮਿਕਾ ਬਾਖੂਬੀ ਨਿਭਾਈ।