ਬ੍ਰਿਟਿਸ਼ ਸਕੂਲ ਪੱਟੀ ’ਚ 77ਵਾਂ ਗਣਤੰਤਰ ਦਿਵਸ ਮਨਾਇਆ
ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਇਆ
Publish Date: Sun, 25 Jan 2026 07:17 PM (IST)
Updated Date: Mon, 26 Jan 2026 04:13 AM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਬ੍ਰਿਟਿਸ਼ ਸਕੂਲ ਪੱਟੀ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮਾਰਚ ਪਾਸ ਨਾਲ ਕੀਤੀ ਗਈ। ਇਸ ਤੋਂ ਬਾਅਦ ਸਕੂਲ ਸਮੂਹ ਪ੍ਰਬੰਧਕ ਕਮੇਟੀ ਮੈਂਬਰ ਚੇਅਰਮੈਨ ਮਲਕੀਤ ਸਿੰਘ ਅਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਸੰਧੁੂ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਸਮੇਂ ਸਕੂਲ ਦੀ ਪ੍ਰਿੰਸੀਪਲ ਵਲੋਂ ਵਿਦਿਆਰਥੀਆਂ ਨਾਲ ਪ੍ਰੇਰਨਾ ਜਨਕ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਗੀਤ ਪੇਸ਼ ਕਰਕੇ ਵਿਹੜਾ ਭਰ ਦਿੱਤਾ। ਇਸ ਮੌਕੇ ਦੇਸ਼ ਭਗਤੀ ਨਾਲ ਸਬੰਧਿਤ ਵੱਖ-ਵੱਖ ਡਾਸ ਪੇਸ਼ ਕੀਤੇ ਗਏ। ਇਸ ਮੌਕੇ ਗੁਰਪ੍ਰੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਇਕ ਹੋਣ ’ਤੇ ਮਾਣ ਮਹਿਸੂਸ ਕਰਨ ਲਈ ਪ੍ਰੇਰਿਤ ਕੀਤਾ। ਭਾਰਤੀ ਭਾਵੇਂ ਕਿਸੇ ਵੀ ਜਾਤ, ਰੰਗ ਜਾਂ ਧਰਮ ਦਾ ਹੋਵੇ ਅਤੇ ਆਪਣੇ ਫਰਜ਼ਾਂ ਨੂੰ ਆਪਣੇ ਅਧਿਕਾਰਾਂ ਤੋਂ ਅੱਗੇ ਰੱਖਦਾ ਹੈ। ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਇਆ ਅਤੇ ਦੇਸ਼ ਦੀ ਅਮੀਰ ਅਤੇ ਸੁਨਹਿਰੀ ਵਿਰਾਸਤ ਦੇ ਨਾਲ-ਨਾਲ ਭਾਰਤੀ ਸੰਵਿਧਾਨ ਦੇ ਪਿਤਾਮਾ ਤੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ। ਸਕੂਲ ਦੇ ਡਾਇਰੈਕਟਰ ਮਲਕੀਤ ਸਿੰਘ ਸੰਧੂ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਸਲਾਹਕਾਰਾਂ ਦੇ ਯਤਨਾਂ ਅਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ। ਇਸ ਮੌਕੇ ਕਿਰਨਦੀਪ ਕੌਰ, ਰੂਪ ਕਮਲ ਕੌਰ, ਨਿਧੀ, ਲਵਪ੍ਰੀਤ ਕੌਰ, ਪੂਜਾ, ਦਵਿੰਦਰਪਾਲ ਕੌਰ, ਮੇਘਾ ਸੂਰੀ, ਰਣਜੀਤ ਕੌਰ, ਜੀਨਸ ਅਰੋੜਾ, ਲਵਪ੍ਰੀਤ ਕੌਰ, ਅਕਵਿੰਦਰ ਕੌਰ, ਅਰਜਿੰਦਰ ਕੌਰ, ਕੋਮਲਪ੍ਰੀਤ ਕੌਰ, ਕਿਰਨਦੀਪ ਕੌਰ, ਦਿਸ਼ਨੂਰ ਕੌਰ, ਜਸਲੀਨ ਕੌਰ, ਪਿੰਕੀ, ਮਨਜਿੰਦਰ ਕੌਰ, ਸਿਮਰਨ ਕੌਰ, ਮਨਪ੍ਰੀਤ ਕੌਰ, ਬਲਜੀਤ ਕੌਰ, ਰਾਜਵਿੰਦਰ ਕੌਰ, ਹਰਸਿਮਰਨ ਕੌਰ, ਹਰਜੋਤ ਕੌਰ, ਰਵਨੀਤ ਕੌਰ, ਕਾਜਲ ਸ਼ਰਮਾ ਸਕੂਲ ਦਾ ਸੂਮਹ ਸਟਾਫ਼ ਅਤੇ ਵਿਦਿਆਰਥੀ ਹਾਜਰ ਸਨ।