ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ’ਚ 77ਵਾਂ ‘ਗਣਤੰਤਰਤਾ ਦਿਵਸ’ ਬੜੀ ਧੂਮ-ਧਾਮ ਨਾਲ ਮਨਾਇਆ
ਸੰਵਿਧਾਨ ਰਾਹੀਂ ਸਭ ਨੂੰ ਬਿਨ੍ਹਾਂ ਕਿਸੇ ਭੇਦ-ਭਾਵ ਦੇ ਬਰਾਬਰ ਅਧਿਕਾਰ ਦਿੱਤੇ ਗਏ। ਇਹ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ਅਤੇ ਸਾਡਾ ਦੇਸ਼ ਪੂਰਨ ਪ੍ਰਭੂਸੱਤਾ ਸੰਪੰਨ ਦੇਸ਼ ਬਣਿਆ
Publish Date: Wed, 28 Jan 2026 04:16 PM (IST)
Updated Date: Thu, 29 Jan 2026 04:01 AM (IST)
ਬੱਲੂ ਮਹਿਤਾ•,ਪੰਜਾਬੀ ਜਾਗਰਣ, ਪੱਟੀ : ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ 77ਵਾਂ ‘ਗਣਤੰਤਰਤਾ ਦਿਵਸ' ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਜਸਬੀਰ ਕੌਰ ਸੈਣੀ ਵਲੋਂ ਝੰਡਾ ਲਹਿਰਾ ਕੇ ਕੀਤੀ ਗਈ। ਉਪਰੰਤ ਸਕੂਲ ਦੇ ਬੱਚਿਆਂ ਵਲੋਂ ਗਣਤੰਤਰ ਦਿਵਸ ਬਾਰੇ ਭਾਸ਼ਣਾਂ ਰਾਹੀ ਜਾਣਕਾਰੀ ਦਿੱਤੀ ਗਈ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਜਸਬੀਰ ਕੌਰ ਸੈਣੀ ਨੇ ਕਿਹਾ ਕਿ ਅਨੇਕਾਂ ਸੂਰਬੀਰਾਂ, ਯੋਧਿਆਂ ਦੀਆਂ ਕੁਰਬਾਨੀਆਂ ਸਦਕਾ ਸਾਡਾ ਦੇਸ਼ ਸਦੀਆਂ ਦੀ ਗੁਲਾਮੀ ਤੋਂ ਬਾਅਦ ਸਾਡਾ ਦੇਸ਼ ਅਜ਼ਾਦ ਹੋਇਆ, ਅਜ਼ਾਦ ਦੇਸ਼ ਲਈ ਸੰਵਿਧਾਨ ਦੀ ਲੋੜ ਸੀ ਜਿਸ ਨੂੰ ਡਾਕਟਰ ਭੀਮ ਰਾਓ ਅੰਬੇਦਕਰ ਅਤੇ ਉਨ੍ਹਾਂ ਦੀ ਟੀਮ ਨੇ ਇਕ ਲੋਕਤੰਤਰਿਕ ਸੰਵਿਧਾਨ ਦੇ ਕੇ ਪੂਰਾ ਕੀਤਾ।
ਇਸ ਸੰਵਿਧਾਨ ਰਾਹੀਂ ਸਭ ਨੂੰ ਬਿਨ੍ਹਾਂ ਕਿਸੇ ਭੇਦ-ਭਾਵ ਦੇ ਬਰਾਬਰ ਅਧਿਕਾਰ ਦਿੱਤੇ ਗਏ। ਇਹ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ਅਤੇ ਸਾਡਾ ਦੇਸ਼ ਪੂਰਨ ਪ੍ਰਭੂਸੱਤਾ ਸੰਪੰਨ ਦੇਸ਼ ਬਣਿਆ। ਸਕੂਲ ਦੇ ਮੈਂਬਰ ਇੰਚਾਰਜ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ ਅਤੇ ਸਰਬਜੀਤ ਸਿੰਘ ਨੇ ਵੀ ਸਮੂਹ ਸਟਾਫ਼, ਬੱਚਿਆਂ ਨੂੰ ਇਸ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸਾਨੂੰ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਕਿਸੇ ਦੂਜੇ ਦੇ ਅਧਿਕਾਰਾਂ ਦੀ ਉਲੰਘਣਾ ਨਾ ਹੋਵੇ ਅਤੇ ਨਾਲ ਹੀ ਆਪਣੇ ਕਰਤੱਵਾਂ ਦੀ ਵੀ ਪਾਲਣਾ ਕਰਨੀ ਚਾਹੀਦੀ ਹੈ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਨੀਰੂ ਸ਼ਰਮਾ, ਸੁਪਰਵਾਈਜ਼ਰ ਕਰਮਜੀਤ ਕੌਰ, ਪਰਦੀਪ ਕੌਰ, ਰੁਪਿੰਦਰ ਕੌਰ ਨੰਦਾ, ਰਣਜੀਤ ਕੌਰ, ਹਰਪ੍ਰੀਤ ਕੌਰ ਚੀਮਾ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜਰ ਸਨ।