ਤਰਨਤਾਰਨ : ਨੌਜਵਾਨ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 9 ਲੱਖ ਰੁਪਏ ਠੱਗਣ ਵਾਲੇ ਪਤੀ ਪਤਨੀ ਖ਼ਿਲਾਫ਼ ਥਾਣਾ ਸਰਹਾਲੀ ਦੀ ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਮੁਲਜ਼ਮ ਅਜੇ ਫਰਾਰ ਦੱਸੇ ਜਾ ਰਹੇ ਹਨ।

ਦਲਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਸਰਹਾਲੀ ਕਲਾਂ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਉਸਦੇ ਲੜਕੇ ਗੁਰਸ਼ਰਨ ਸਿੰਘ ਨੂੰ ਸਤਨਾਮ ਸਿੰਘ ਪੁੱਤਰ ਸਰਵਣ ਸਿੰਘ ਅਤੇ ਉਸਦੀ ਪਤਨੀ ਅਮਨ ਕੌਰ ਵਾਸੀ ਨਵੇਂ ਵਰਿਆਂਹ ਨੇ ਇੰਗਲੈਂਡ ਭੇਜਣ ਦੇ ਝਾਂਸੇ ਵਿਚ ਫਸਾ ਲਿਆ।

ਇਸ ਸਬੰਧੀ ਉਕਤ ਲੋਕਾਂ ਨੇ ਉਨ੍ਹਾਂ ਤੋਂ 9 ਲੱਖ ਰੁਪਏ ਲੈ ਲਏ, ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਸਤਨਾਮ ਸਿੰਘ ਨੇ ਉਸਦੇ ਲੜਕੇ ਨੂੰ ਇੰਗਲੈਂਡ ਨਹੀਂ ਭੇਜਿਆ। ਇਸ ਦੀ ਸ਼ਿਕਾਇਤ ਉਸ ਨੇ ਪੁਲਿਸ ਨੂੰ ਕਰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ। ਜਿਨ੍ਹਾਂ ਦੀ ਗਿ੍ਫਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।