- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਅਜੈਪਾਲ ਸਿੰਘ ਨੇ ਆਪਣੇ ਘਰ ਵਿੱਚ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਇਸ ਤੋਂ ਬਾਅਦ ਉਸ ਦੀ ਸਿਹਤ ਅਚਾਨਕ ਵਿਗੜ ਗਈ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਇਲਾਜ ਲਈ ਪੱਟੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਦੇ ਯਤਨਾਂ ਦੇ ਬਾਵਜੂਦ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਬੱਲੂ ਮਹਿਤਾ/ਕੇਪੀ ਗਿੱਲ, ਪੰਜਾਬੀ ਜਾਗਰਣ, ਪੱਟੀ/ਕੈਰੋਂ: ਪੱਟੀ ਸ਼ਹਿਰ ’ਚ 24 ਸਾਲਾ ਨੌਜਵਾਨ ਦੀ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਜੈਪਾਲ ਸਿੰਘ (24) ਪੁੱਤਰ ਸੁਖਚੈਨ ਸਿੰਘ ਵਾਸੀ ਵਾਰਡ ਨੰਬਰ 13, ਪੱਟੀ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਅਜੈਪਾਲ ਸਿੰਘ ਨੇ ਆਪਣੇ ਘਰ ਵਿੱਚ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਇਸ ਤੋਂ ਬਾਅਦ ਉਸ ਦੀ ਸਿਹਤ ਅਚਾਨਕ ਵਿਗੜ ਗਈ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਇਲਾਜ ਲਈ ਪੱਟੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਦੇ ਯਤਨਾਂ ਦੇ ਬਾਵਜੂਦ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਨੌਜਵਾਨ ਵੱਲੋਂ ਇਹ ਕਦਮ ਚੁੱਕਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।