ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ
Publish Date: Sat, 15 Nov 2025 08:04 PM (IST)
Updated Date: Sun, 16 Nov 2025 04:05 AM (IST)

ਦੇਰ ਰਾਤ ਤੱਕ ਚੱਲੇ ਗੁਰਮਤਿ ਸਮਾਗਮ ’ਚ ਵੱਡੀ ਗਿਣਤੀ ਸੰਗਤ ਨੇ ਭਰੀ ਹਾਜ਼ਰੀ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨਾਲ ਸਬੰਧਤ ਇਤਿਹਾਸਿਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪੰਥ ਪ੍ਰਸਿਧ ਜਥਿਆਂ ਨੇ ਜਿਥੇ ਹਰਿ ਜਸ ਸਰਵਣ ਕਰਵਾ ਕੇ ਸੰਗਤ ਨੂੰ ਨਿਹਾਲ ਕੀਤਾ। ਉਥੇ ਹੀ ਸ਼ਨਿੱਚਰਵਾਰ ਨੂੰ ਦੇਰ ਰਾਤ ਤੱਕ ਚੱਲੇ ਸਮਾਗਮ ਮੌਕੇ ਵੱਡੀ ਗਿਣਤੀ ਸੰਗਤ ਨੇ ਹਾਜਰੀ ਭਰੀ। ਗੁਰਦੁਆਰਾ ਸ੍ਰੀ ਲਕੀਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਦੱਸਿਆ ਕਿ 13 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਸ਼ਨਿੱਚਰਵਾਰ ਸਵੇਰੇ ਭੋਗ ਪਾਏ ਗਏ। ਉਪਰੰਤ ਸ਼ਾਮ 4 ਤੋਂ 5 ਵਜੇ ਤੱਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਦੇ ਕੀਰਤਨੀ ਜਥੇ ਬੀਬੀਆਂ ਵੱਲੋਂ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਿਆ ਗਿਆ। ਉਨ੍ਹਾਂ ਦੱਸਿਆ ਕਿ ਸ਼ਾਮ 5 ਤੋਂ ਰਾਤ ਸਵਾ 9 ਵਜੇ ਤੱਕ ਚੱਲੇ ਰਾਤ ਦੇ ਸਮਾਗਮਾਂ ’ਚ ਭਾਈ ਗੁਰਜੰਟ ਸਿੰਘ ਅਡੀਸ਼ਨਲ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਲਕੀਰ ਸਾਹਿਬ, ਭਾਈ ਹੀਰਾ ਸਿੰਘ ਹਜ਼ੂਰੀ ਕਥਾ ਵਾਚਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ, ਭਾਈ ਗੁਰਦਾਸ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਸਿੰਘ ਸਾਹਿਬ ਗਿਆਨੀ ਮਾਨ ਸਿੰਘ ਕਥਾ ਵਾਚਕ ਤੋਂ ਇਲਾਵਾ ਭਾਈ ਹਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਦੀ ਛਹਿਬਰ ਲਾ ਕੇ ਸੰਗਤ ਨੂੰ ਨਿਹਾਲ ਕੀਤਾ। ਜਸਵੰਤ ਸਿੰਘ ਪੱਡਾ ਨੇ ਦੱਸਿਆ ਕਿ ਸਮਾਗਮ ਵਿਚ ਹਾਜਰੀ ਭਰਨ ਲਈ ਵੱਡੀ ਗਿਣਤੀ ਸੰਗਤ ਗੁਰੂ ਘਰ ਪੁੱਜੀ। ਜਿਸਦਾ ਪ੍ਰਬੰਧਕੀ ਕਮੇਟੀ ਦੇ ਸਮੂਹ ਮੈਂਬਰਾਂ ਤੇ ਸਟਾਫ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਿੰਸੀਪਲ ਬਖਸ਼ੀਸ਼ ਸਿੰਘ ਤੋਂ ਇਲਾਵਾ ਕਮੇਟੀ ਦੇ ਮੈਂਬਰਾਂ ਕੁਲਦੀਪ ਸਿੰਘ, ਜਤਿੰਦਰ ਸਿੰਘ, ਲਖਵਿੰਦਰ ਸਿੰਘ, ਜਗਦੀਸ਼ ਸਿੰਘ, ਹਰਿੰਦਰ ਸਿੰਘ ਨੰਬਰਦਾਰ, ਹੈੱਡ ਗ੍ਰੰਥੀ ਬਾਬਾ ਸਤਨਾਮ ਸਿੰਘ, ਗ੍ਰੰਥੀ ਭਾਈ ਮੁਖਤਾਰ ਸਿੰਘ, ਭਾਈ ਰਣਜੀਤ ਸਿੰਘ, ਭਾਈ ਨਿਰਮਲ ਸਿੰਘ, ਭਾਈ ਸਿਮਰਨਜੀਤ ਸਿੰਘ ਸਮੇਤ ਹੋਰ ਸੇਵਾਦਾਰ ਜਿਥੇ ਮੌਜੂਦ ਸਨ।