ਡੇਂਗੂ ਅਤੇ ਮਲੇਰੀਆ ਦੇ ਲੱਛਣਾਂ ਤੇ ਬਚਾਅ ਬਾਰੇ ਦਿੱਤੀ ਜਾਣਕਾਰੀ
ਡੇਂਗੂ ਅਤੇ ਮਲੇਰੀਆ ਦੇ ਲੱਛਣਾਂ ਤੇ ਬਚਾਅ ਬਾਰੇ ਲੋਕਾਂ ਨੂੰ ਦਿੱਤੀ ਜਾਣਕਾਰੀ
Publish Date: Sat, 22 Nov 2025 08:18 PM (IST)
Updated Date: Sun, 23 Nov 2025 04:11 AM (IST)
ਲਵਦੀਪ ਦੇਵਗਨ, •ਪੰਜਾਬੀ ਜਾਗਰਣ, ਸਰਹਾਲੀ ਕਲਾਂ ਡਾ. ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਤੇ ਇੰਚਾਰਜ ਸੀਐੱਚਸੀ ਸਰਹਾਲੀ ਦੀ ਅਗਵਾਈ ਹੇਠ ਸਿਹਤ ਕਰਮਚਾਰੀਆਂ ਨੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹੈਲਥ ਇੰਸਪੈਕਟਰ ਬਿਕਰਮਜੀਤ ਸਿੰਘ ਅਤੇ ਹੈਲਥ ਇੰਸਪੈਕਟਰ ਅੰਗਰੇਜ਼ ਸਿੰਘ ਨੇ ਸਾਂਝੇ ਰੂਪ ਵਿਚ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੀਆਂ ਛੱਤਾਂ ’ਤੇ ਟੁੱਟੇ ਗਮਲਿਆਂ ਅਤੇ ਟੁੱਟੇ ਟਾਇਰਾਂ ਵਿਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣਾ ਚਾਹੀਦਾ ਹੈ। ਇਸ ਸਮੇਂ ਜਸਪਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਰਾਤ ਸੋਣ ਸਮੇਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਜੇਕਰ ਤੇਜ਼ ਸਿਰ ਦਰਦ ਜਾਂ ਤੇਜ਼ ਬੁਖਾਰ ਹੈ ਤਾਂ ਤੁਰੰਤ ਨਜਦੀਕੀ ਸਿਹਤ ਕੇਂਦਰ ਵਿਚ ਜਾਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜ਼ੋ ਸਮੇਂ ਸਿਰ ਇਲਾਜ ਕੀਤਾ ਜਾ ਸਕੇ।ਇਸ ਸਮੇਂ ਵਿਸ਼ਾਲ ਕੁਮਾਰ ਬੀਐੱਸਏ, ਰਾਜੀਵ ਕੁਮਾਰ ਹੈਲਥ ਵਰਕਰ, ਸੁਖਦੀਪ ਸਿੰਘ ਹੈਲਥ ਵਰਕਰ, ਰਜਿੰਦਰ ਸਿੰਘ ਫਤਿਹਗੜ੍ਹ ਚੂੜੀਆਂ ਹੈਲਥ ਵਰਕਰ ਆਦਿ ਹਾਜਰ ਸਨ।