ਭਲਕੇ ਕਰਵਾਏ ਜਾਣਗੇ ਦਸਤਾਰ ਤੇ ਦੁਮਾਲਾ ਮੁਕਾਬਲੇ
ਗੁਰਦੁਆਰਾ ਬਾਬਾ ਸ਼ਾਮ ਸਿੰਘ ਨਾਰਲਾ ’ਚ ਭਲਕੇ ਕਰਵਾਏ ਜਾਣਗੇ ਦਸਤਾਰ ਅਤੇ ਦੁਮਾਲਾ ਮੁਕਾਬਲੇ
Publish Date: Sat, 22 Nov 2025 08:21 PM (IST)
Updated Date: Sun, 23 Nov 2025 04:11 AM (IST)

ਸਰਬਜੀਤ ਸਿੰਘ ਛੀਨਾ•, ਪੰਜਾਬੀ ਜਾਗਰਣ, ਖਾਲੜਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸਿੱਖ ਰਾਜ ਦੇ ਮੁਦੱਈ ਬਾਬਾ ਸ਼ਾਮ ਸਿੰਘ ਨਾਰਲਾ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਸ਼ਾਮ ਸਿੰਘ ਪਿੰਡ ਨਾਰਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸੋਮਵਾਰ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਬੱਚਿਆਂ ਦੇ ਦਸਤਾਰ, ਦੁਮਾਲਾ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਵਿਚ ਪੰਜਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਹਿੱਸਾ ਲੈ ਸਕਦੇ ਹਨ। ਇਨ੍ਹਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸੁਸਾਇਟੀ ਦੇ ਇਸ ਸਾਲ ਦੇ ਸਾਰੇ ਕਾਰਜ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹਨ। ਸਾਡਾ ਸਭਨਾ ਦਾ ਫਰਜ ਬਣਦਾ ਹੈ ਕਿ ਮਨੁੱਖੀ ਅਧਿਕਾਰਾਂ ਦੇ ਰਖਵਾਲੇ ਸ੍ਰਿਸ਼ਟੀ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਉਪਦੇਸ਼ਾਂ ਅਤੇ ਸਿੱਖਿਆਵਾਂ ਤੋਂ ਜਿੱਥੇ ਸਾਨੂੰ ਆਪ ਜਾਣੂ ਹੋਣ ਦੀ ਲੋੜ ਹੈ। ਉਥੇ ਨਾਲ ਹੀ ਆਪਣੀ ਆਉਣ ਵਾਲੀ ਪਨੀਰੀ ਨੂੰ ਵੀ ਉਨ੍ਹਾਂ ਤੋਂ ਜਾਣੂ ਕਰਾਉਣਾ ਅੱਤ ਜਰੂਰੀ ਹੈ। ਸੋ ਨਗਰ ਨਿਵਾਸੀਆਂ ਅਤੇ ਨੌਜਵਾਨਾਂ ਦਾ ਸ਼ਲਾਘਾਯੋਗ ਉਪਰਾਲਾ ਹੈ। ਇਸ ਵਿਚ ਸਾਨੂੰ ਸਭਨਾਂ ਨੂੰ ਆਪਣੇ ਬੱਚਿਆਂ ਨੂੰ ਲੈ ਕੇ ਪਹੁੰਚਣਾ ਚਾਹੀਦਾ ਹੈ। ਉਨਾਂ ਨੇ ਇਲਾਕੇ ਦੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਆਪਣੇ ਬੱਚਿਆਂ ਸਮੇਤ ਪਿੰਡ ਨਾਰਲਾ ਵਿਖੇ ਸਵੇਰੇ 10 ਵਜੇ ਪਹੁੰਚਣ ਦੀ ਬੇਨਤੀ ਕੀਤੀ। ਇਸ ਮੌਕੇ ਜਿਥੇ ਇਲਾਕੇ ਦੇ ਨੌਜਵਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੀਰ ਮੌਜੂਦ ਸਨ। ਉੱਥੇ ਹੀ ਸੁਸਾਇਟੀ ਦੇ ਮੀਤ ਪ੍ਰਧਾਨ ਹੀਰਾ ਸਿੰਘ ਸੋਹਲ, ਸਕੱਤਰ ਨਿਰਮਲ ਸਿੰਘ ਸੁਰਸਿੰਘ, ਮੀਤ ਸਕੱਤਰ ਹਰਚਰਨ ਸਿੰਘ ਉਬੋਕੇ, ਖਜ਼ਾਨਚੀ ਗੁਰਜੰਟ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਮਨਦੀਪ ਸਿੰਘ ਘੋਲੀਆ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ, ਹਰਜੀਤ ਸਿੰਘ ਲਹਿਰੀ ਵਾਈਸ ਕੁਆਰਡੀਨੇਟਰ, ਆਕਾਸ਼ਦੀਪ ਸਿੰਘ, ਜਗਦੀਸ਼ ਸਿੰਘ, ਸਾਜਨਪ੍ਰੀਤ ਸਿੰਘ, ਸੁਖਵਿੰਦਰ ਸਿੰਘ ਖਾਲੜਾ, ਹਰਮਨਪ੍ਰੀਤ ਸਿੰਘ, ਵਜੀਰ ਸਿੰਘ, ਸੁਖਮਨ ਦੀਪ ਸਿੰਘ, ਹੁਸਨਦੀਪ ਸਿੰਘ, ਰਣਬੀਰ ਸਿੰਘ ਬੀਰਮ, ਪਲਵਿੰਦਰ ਸਿੰਘ ਕੰਡਾ, ਭਾਈ ਭਗਵਾਨ ਸਿੰਘ ਅਤੇ ਲਾਡੀ ਨਾਰਲਾ ਹਾਜ਼ਰ ਸਨ।