21 ਸਾਲਾ ਕੁੜੀ ਨੂੰ ਭਜਾਉਣ ਵਾਲੇ ਵਿਰੁੱਧ ਪੁਲਿਸ ਨੇ ਦਰਜ ਕੀਤਾ ਕੇਸ
21 ਸਾਲਾ ਕੁੜੀ ਨੂੰ ਭਜਾਉਣ ਵਾਲੇ ਵਿਰੁੱਧ ਪੁਲਿਸ ਨੇ ਦਰਜ ਕੀਤਾ ਕੇਸ
Publish Date: Sun, 23 Nov 2025 07:11 PM (IST)
Updated Date: Sun, 23 Nov 2025 07:13 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਾਲੜਾ ਸਥਾਨਕ ਇਕ ਪਿੰਡ ਦੀ 21 ਸਾਲਾ ਕੁੜੀ ਨੂੰ ਭਜਾ ਕੇ ਲੈ ਜਾਣ ਅਤੇ ਫਿਰ ਗ਼ੈਰ-ਕਾਨੂੰਨੀ ਢੰਗ ਨਾਲ ਲੁਕੋ ਕੇ ਰੱਖਣ ਦੇ ਕਥਿਤ ਦੋਸ਼ ਹੇਠ ਥਾਣਾ ਖਾਲੜਾ ਦੀ ਪੁਲਿਸ ਨੇ ਇਕ ਲੜਕੇ ਖਿਲਾਫ ਕੇਸ ਦਰਜ ਕੀਤਾ ਹੈ। 50 ਸਾਲਾ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸਦੀ 21 ਸਾਲਾ ਕੁੜੀ ਨੂੰ ਹਰਪਾਲ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਬਾਸਰਕੇ 15 ਨਵੰਬਰ ਦੀ ਸ਼ਾਮ ਨੂੰ ਕਿਤੇ ਅਣਪਛਾਤੀ ਥਾਂ ’ਤੇ ਲੈ ਗਿਆ ਹੈ ਤੇ ਉਸ ਨੇ ਕੁੜੀ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਲੁਕੋ ਕੇ ਰੱਖਿਆ ਹੋਇਆ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਹਰਾਲ ਸਿੰਘ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਤੇ ਉਸਦੀ ਗ੍ਰਿਫਤਾਰ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।