ਬੀਐੱਸਐੱਫ ਨੇ ਖੇਮਕਰਨ ਇਲਾਕੇ ਵਿੱਚੋਂ ਬਰਾਮਦ ਕੀਤਾ ਡ੍ਰੋਨ
ਬੀਐੱਸਐੱਫ ਨੇ ਖੇਮਕਰਨ ਇਲਾਕੇ ਵਿੱਚੋਂ ਬਰਾਮਦ ਕੀਤਾ ਡ੍ਰੋਨ
Publish Date: Sun, 23 Nov 2025 07:32 PM (IST)
Updated Date: Sun, 23 Nov 2025 07:34 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖੇਮਕਰਨ ਸਰਹੱਦ ’ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਖੇਮਕਰਨ ਸੈਕਟਰ ’ਚ ਸਰਹੱਦ ਨਾਲ ਲੱਗਦੇ ਖੇਤਾਂ ’ਚੋਂ ਪਾਕਿਸਤਾਨ ਵੱਲੋਂ ਆਇਆ ਡ੍ਰੋਨ ਬਰਾਮਦ ਕੀਤਾ ਹੈ, ਜਿਸ ਨੂੰ ਬੀਐੱਸਐੱਫ ਦੇ ਅਧਿਕਾਰੀਆਂ ਨੇ ਥਾਣਾ ਖੇਮਕਰਨ ਦੀ ਪੁਲਿਸ ਹਵਾਲੇ ਕਰ ਦਿੱਤਾ। ਬੀਐੱਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਜਵਾਨਾਂ ਵੱਲੋਂ ਸਰਹੱਦੀ ਪਿੰਡ ਖੇਮਕਰਨ ਦੇ ਵਾਹੀਯੋਗ ਖੇਤਰ ’ਚੋਂ ਸਰਹੱਦ ਪਾਰੋਂ ਆਇਆ ਡੀਜੇਆਈ ਮੈਵਿਸ 3 ਕਲਾਸਿਕ ਕੰਪਨੀ ਦਾ ਡ੍ਰੋਨ ਬਰਾਮਦ ਕੀਤਾ ਹੈ। ਦੂਜੇ ਪਾਸੇ, ਥਾਣਾ ਖੇਮਕਰਨ ਦੇ ਮੁਖੀ ਨੇ ਦੱਸਿਆ ਕਿ ਡ੍ਰੋਨ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।