ਹਰੀਕੇ ਪੁਲਿਸ ਨੇ ਹੈਰੋਇਨ ਸਮੇਤ ਕੀਤਾ ਇਕ ਕਾਬੂ
ਹਰੀਕੇ ਪੁਲਿਸ ਨੇ ਹੈਰੋਇਨ ਸਮੇਤ ਕੀਤਾ ਇਕ ਕਾਬੂ
Publish Date: Fri, 05 Dec 2025 06:05 PM (IST)
Updated Date: Sat, 06 Dec 2025 04:06 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਹਰੀਕੇ ਪੱਤਣ : ਥਾਣਾ ਹਰੀਕੇ ਪੱਤਣ ਦੀ ਪੁਲਿਸ ਨੇ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁਖੀ ਸਬ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਬੂਹ ਹਵੇਲੀਆਂ ਦੇ ਸ਼ਮਸ਼ਾਨਘਾਟ ਕੋਲੋਂ ਕਰਮਜੀਤ ਸਿੰਘ ਕੰਮਾ ਪੁੱਤਰ ਚਤਰ ਸਿੰਘ ਵਾਸੀ ਬੂਹ ਨੂੰ 10.93 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।