ਸਕੂਲ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਵਾਨ ਗੰਭੀਰ ਜ਼ਖ਼ਮੀ
ਸਕੂਲ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਵਾਨ ਗੰਭੀਰ ਜਖਮੀ
Publish Date: Fri, 05 Dec 2025 06:08 PM (IST)
Updated Date: Sat, 06 Dec 2025 04:06 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਸਥਾਨਕ ਪਿੰਡ ਬਾਹਮਣੀ ਵਾਲਾ ਦੇ ਲਿੰਕ ਰੋਡ ’ਤੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਸਕੂਲ ਬੱਸ ਨੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਦੋਵੋਂ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿਥੇ ਇਕ ਨੌਜਵਾਨ ਦੀ ਲੱਤ ਕੱਟਣੀ ਪਈ। ਦੂਜੇ ਪਾਸੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਬੱਸ ਚਾਲਕ ਜੋ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਦੀ ਪਛਾਣ ਕਰਕੇ ਉਸਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਅਰਸ਼ਦੀਪ ਸਿੰਘ (18) ਪੁੱਤਰ ਹਰਪ੍ਰੀਤ ਸਿੰਘ ਵਾਸੀ ਪਿੰਡ ਮੁਗਲਵਾਲਾ ਜੋ ਹੁਣ ਪੱਟੀ ਦੀ ਭਗਤ ਨਾਮਦੇਵ ਕਾਲੋਨੀ ਵਿਚ ਰਹਿੰਦਾ ਹੈ, ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ 28 ਨਵੰਬਰ ਨੂੰ ਉਹ ਅਤੇ ਉਸਦੇ ਤਾਏ ਦਾ ਲੜਕਾ ਰੋਬਨਜਤੀ ਸਿੰਘ ਪਲਟੀਨਾ ਮੋਟਰਸਾਈਕਲ ਨੰਬਰ ਪੀਬੀ46 ਏਐੱਮ 4906 ’ਤੇ ਸਵਾਰ ਹੋ ਕੇ ਪਿੰਡ ਮੁਗਲਵਾਲਾ ਤੋਂ ਪੱਟੀ ਜਾ ਰਹੇ ਸੀ। ਬਾਹਮਣੀ ਵਾਲਾ ਲਿੰਕ ਰੋਡ ’ਤੇ ਸਕੂਲ ਵੈਨ ਨੰਬਰ ਪੀਬੀ46 ਐੱਮ 4176 ਨੇ ਗਲਤ ਪਾਸੇ ਆ ਕੇ ਉਨ੍ਹਾਂ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ। ਰਾਹਗੀਰਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਪਹੁੰਚਾਇਆ। ਜਿਥੇ ਉਸਦੀ ਲੱਤ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਰਕੇ ਗੋਡੇ ਤੋਂ ਹੇਠਾਂ ਕੱਟ ਦਿੱਤੀ ਗਈ। ਜਦੋਂਕਿ ਉਸਦੇ ਤਾਏ ਦੇ ਲੜਕੇ ਦੀ ਵੀ ਇਕ ਲੱਤ ਬੁਰੀ ਤਰ੍ਹਾਂ ਨੁਕਸਾਨੀ ਗਈ। ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਦੇ ਬਿਆਨਾਂ ’ਤੇ ਬੱਸ ਚਾਲਕ ਜਗਮੋਹਣ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪੱਤੀ ਬੂਰੇ ਦੀ ਕੈਰੋਂ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਅਤੇ ਉਸਦੀ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।