ਸ਼ਮਸ਼ਾਨਘਾਟ ’ਚ ਬੈਠ ਕੇ ਨਸ਼ਾ ਕਰਦਾ ਨੌਜਵਾਨ ਕਾਬੂ
ਸ਼ਮਸ਼ਾਨਘਾਟ ਵਿਚ ਬੈਠ ਕੇ ਨਸ਼ਾ ਕਰਦਾ ਨੌਜਵਾਨ ਕਾਬੂ
Publish Date: Fri, 05 Dec 2025 06:17 PM (IST)
Updated Date: Sat, 06 Dec 2025 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਕਸਬਾ ਖਡੂਰ ਸਾਹਿਬ ਦੇ ਸ਼ਮਸ਼ਾਨਘਾਟ ਵਿਚ ਬੈਠ ਕੇ ਨਸ਼ਾ ਕਰ ਰਹੇ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਉਨ੍ਹਾਂ ਨੇ ਖਡੂਰ ਸਾਹਿਬ ਦੇ ਸ਼ਮਸ਼ਾਨਘਾਟ ਵਿਚ ਨਸ਼ਾ ਕਰਦੇ ਇਕ ਨੌਜਵਾਨ ਨੂੰ ਵੇਖਿਆ। ਜਿਸ ਨੂੰ ਕਾਬੂ ਕੀਤਾ ਤਾਂ ਉਸ ਕੋਲੋਂ ਸਿਲਵਰ ਪੰਨੀ, ਲਾਈਟਰ ਅਤੇ ਪਾਈਪ ਬਰਾਮਦ ਹੋਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਪਛਾਣ ਸਤਨਾਮ ਸਿੰਘ ਪੁੱਤਰ ਦਇਆ ਸਿੰਗ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ।