ਕਾਂਗਰਸ ਕਰੇਗੀ ਬਹੁਮਤ ਪ੍ਰਾਪਤ : ਸਿੱਕੀ
ਬਲਾਕ ਸੰਮਤੀ ’ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ’ਚ ਕਾਂਗਰਸ ਕਰੇਗੀ ਬਹੁਮਤ ਪ੍ਰਾਪਤ : ਸਿੱਕੀ
Publish Date: Fri, 05 Dec 2025 06:24 PM (IST)
Updated Date: Sat, 06 Dec 2025 04:06 AM (IST)
ਗੁਰਬਰਿੰਦਰ ਸਿੰਘ, ਪੰਜਾਬੀ ਜਾਗਰਣ,
ਸ੍ਰੀ ਗੋਇੰਦਵਾਲ ਸਾਹਿਬ : ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਬਹੁਮਤ ਪ੍ਰਾਪਤ ਕਰੇਗੀ। ਇਹ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਬਲਾਕ ਸੰਮਤੀ ਜ਼ੋਨ ਫਤਿਆਬਾਦ ਦੇ ਉਮੀਦਵਾਰ ਸੁਖਦੇਵ ਸਿੰਘ ਨੰਬਰਦਾਰ ਦੀ ਚੋਣ ਮੁਹਿੰਮ ਆਰੰਭ ਕਰਨ ਮੌਕੇ ਕੀਤਾ। ਇਸ ਮੌਕੇ ਸਿੱਕੀ ਵੱਲੋਂ ਨੰਬਰਦਾਰ ਸੁਖਦੇਵ ਸਿੰਘ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਕਿਹਾ ਕਿ ਸੁਖਦੇਵ ਸਿੰਘ ਮਿਹਨਤੀ ਤੇ ਤਜ਼ਰਬੇ ਕਾਰ ਆਗੂ ਵਜੋਂ ਜਾਣੇ ਜਾਂਦੇ ਹਨ। ਸਿੱਕੀ ਨੇ ਕਿਹਾ ਜਿੱਥੇ ਪੂਰੇ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਚਾਹੁੰਦੇ ਹਨ ਉਥੇ ਹੀ ਹਲਕਾ ਖਡੂਰ ਸਾਹਿਬ ਦੇ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਉਤਸ਼ਾਹ ਹੈ।
ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਨਾਲ ਸਬੰਧਿਤ ਸਾਰੇ ਜ਼ੋਨਾਂ ਉੱਪਰ ਮਿਹਨਤੀ ਅਤੇ ਨਿਡਰ ਉਮੀਦਵਾਰ ਖੜ੍ਹੇ ਕੀਤੇ ਗਏ ਹਨ, ਜਿਨ੍ਹਾਂ ਦੀ ਜਿੱਤ ਯਕੀਨੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਚੋਣ ਪ੍ਰਚਾਰ ਵਿਚ ਡੱਟ ਜਾਣ ਅਤੇ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ’ਚ ਦਿਨ ਰਾਤ ਇਕ ਕਰ ਦੇਣ।
ਸਿੱਕੀ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਵੀ ਕਾਂਗਰਸ ਪਾਰਟੀ ਇਕ ਵੱਡੀ ਲੀਡ ਪ੍ਰਾਪਤ ਕਰ ਕੇ ਪੂਰਨ ਬਹੁਮਤ ਨਾਲ ਆਪਣੀ ਸਰਕਾਰ ਬਣਾਵੇਗੀ ’ਤੇ ਪੰਜਾਬ ਵਿਚ ਅਮਨ ਕਾਨੂੰਨ ਬਹਾਲ ਕਰਨ ਤੇ ਤਰੱਕੀ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਦਾ ਯਤਨ ਕਰੇਗੀ।ਇਸ ਮੌਕੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਤੋਂ ਇਲਾਵਾ ਸਰਪੰਚ ਜਗਰੂਪ ਸਿੰਘ, ਮਹਿੰਦਰ ਸਿੰਘ ਕੰਬੋਜ਼, ਧਰਮ ਸਿੰਘ ਸੰਧਾ, ਬਲਕਾਰ ਸਿੰਘ ਠੇਕੇਦਾਰ, ਜੰਗਲੀ ਮਹਾਸ਼ਾ, ਜਗਤਾਰ ਸਿੰਘ ਜਾਗੀ, ਕਸ਼ਮੀਰ ਸਿੰਘ ਕੰਬੋਜ਼, ਲਖਵਿੰਦਰ ਸਿੰਘ ਕਾਨੂੰਗੋ ਆਦਿ ਹਾਜ਼ਰ ਸਨ।