ਨੈਸ਼ਨਲ ਲੋਕ ਅਦਾਲਤ ਅੱਜ, ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਕੀਮਾਂ ਤੇ ਸੇਵਾਵਾਂ ਸਬੰਧੀ ਕੀਤਾ ਜਾਗਰੂਕ
ਨੈਸ਼ਨਲ ਲੋਕ ਅਦਾਲਤ ਅੱਜ, ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਕੀਮਾਂ ਤੇ ਸੇਵਾਵਾਂ ਸਬੰਧੀ ਕੀਤਾ ਜਾਗਰੂਕ
Publish Date: Fri, 12 Dec 2025 04:07 PM (IST)
Updated Date: Fri, 12 Dec 2025 04:09 PM (IST)

ਨੈਸ਼ਨਲ ਲੋਕ ਅਦਾਲਤ ਅੱਜ, ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਕੀਮਾਂ ਤੇ ਸੇਵਾਵਾਂ ਸਬੰਧੀ ਕੀਤਾ ਜਾਗਰੂਕ ਸਟਾਫ ਰਿਪੋਰਟਰ• ਪੰਜਾਬੀ ਜਾਗਰਣ, ਤਰਨਤਾਰਨ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਅਤੇ ਸੀਜੇਐੱਮ-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ 13 ਦਸੰਬਰ ਨੂੰ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ’ਤੇ ਸਾਲ 2025 ਦੀ ਚੌਥੀ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਤਰ੍ਹਾਂ ਦਾ ਉਪਰਾਲਾ ਕੀਤਾ ਗਿਆ ਹੈ, ਜਿਸਦੇ ਸਬੰਧ ਵਿਚ ਸਮੇਂ ਸਮੇਂ ’ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਵੱਧ ਤੋਂ ਵੱਧ ਪ੍ਰਚਾਰ ਕਰਨ ਕਰਨ ਲਈ ਦਿਸ਼ਾ ਨਿਰਦੇਸ਼ਾਂ ਦਿੱਤੇ ਜਾਂਦੇ ਰਹੇ ਹਨ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ ਅਤੇ ਅਦਾਲਤਾਂ ਵਿਚ ਚੱਲ ਰਹੇ ਫੌਜਦਾਰੀ, ਰਾਜ਼ੀਨਾਮੇ ਯੋਗ ਅਤੇ ਪ੍ਰੀ ਲਿਟੀਗੇਟਵ ਕੇਸਾਂ ਵਿਚ ਸਮਝੌਤੇ ਰਾਹੀਂ ਰਾਜੀਨਾਮਾ ਕਰਨ ਵਾਸਤੇ ਆਪਣੇ ਕੇਸ ਲੋਕ ਅਦਾਲਤ ਵਿਚ ਲਗਾ ਕੇ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਤੋਂ ਇਲਾਵਾ ਹੋਰ ਸਕੀਮਾਂ ਬਾਰੇ ਦੱਸਿਆ ਜਾਂਦਾ ਹੈ। ਹੋਰ ਵੀ ਵੱਖ ਵੱਖ ਪਿੰਡਾਂ, ਸ਼ਹਿਰਾਂ, ਸਕੂਲਾਂ ਅਤੇ ਕਾਲਜਾਂ ਆਦਿ ਵਿਚ ਸੈਮੀਨਾਰ ਲਗਾਵਾ ਕੇ ਲੋਕਾਂ ਨੂੰ ਲੋਕ ਅਦਾਲਤ ਵਿਚ ਕੇਸ ਲਗਾਉਣ ਦੁਆਰਾ ਮਿਲਣ ਵਾਲੇ ਲਾਭਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਅਤੇ ਕੌਮੀ ਲੋਕ ਅਦਾਲਤ ਬਾਰੇ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਹੋ ਸਕੇ ਤੇ ਉਹ ਸਰਕਾਰ ਵੱਲੋਂ ਮਿਲਣ ਵਾਲੀ ਸਹਾਇਤਾ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਜਿਸ ਨਾਲ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ ਅਤੇ ਵਾਰ ਵਾਰ ਅਦਾਲਤਾਂ ਦੇ ਚੱਕਰ ਲਗਾਉਣ ਤੋਂ ਵੀ ਛੁਟਕਾਰਾ ਮਿਲ ਜਾਵੇਗਾ। ਇਸ ਲੋਕ ਅਦਾਲਤ ਸਬੰਧੀ ਪੀਐੱਲਵੀਆਂ ਵੱਲੋਂ ਜਨਤਕ ਥਾਵਾਂ ਤੇ ਬੈਨਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਥਾਈ ਲੋਕ ਅਦਾਲਤ ‘ਜਨ ਉਪਯੋਗੀ ਸੇਵਾਵਾਂ’ ਦਾ ਲਾਭ ਲੈਣ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ ਸਬੰਧੀ ਵੀ ਸਮੇਂ ਸਮੇਂ ’ਤੇ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਲੋਕ ਜਨ ਉਪਯੋਗੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਦੱਸਿਆ ਕਿ ਸਥਾਈ ਲੋਕ ਅਦਾਲਤ ’ਚ ਸ਼ੈਕਸ਼ਨ 22-(ਲ) ਆਫ ਲੀਗਲ ਸਰਵਿਸਿਸ ਅਥਾਰਟੀ ਐਕਟ, 1987 ਦੇ ਅਨੁਸਾਰ ਵੱਖ ਜਨ ਉਪਯੋਗੀ ਸੇਵਾਵਾਂ, ਜਿਵੇ ਕਿ ਟਰਾਂਸਪੋਰਟ ਸੇਵਾਵਾਂ, ਡਾਕ ਟੈਲੀਗਰਾਕ, ਟੈਲੀਫੋਨ, ਹਸਪਤਾਲ ਜਾਂ ਡਿਸਪੈਂਸਰੀ ਸੇਵਾਵਾਂ, ਬੀਮਾ ਸੇਵਾਵਾਂ, ਬੈਕਿੰਗ ਸੇਵਾਵਾਂ, ਸਿੱਖਿਆ ਸੇਵਾਵਾਂ, ਬੁਢਾਪਾ ਪੈਨਸ਼ਨ, ਸਗਨ ਸਕੀਮ, ਵਿਕਟਮ ਕੰਪਨਸ਼ੇਸ਼ਨ ਆਦਿ ਬਾਰੇ ਕੇਸ ਲਗਾਏ ਜਾਂਦੇ ਹਨ ਅਤੇ ਉਨ੍ਹਾਂ ਦਾ ਬਹੁਤ ਘੱਟ ਸਮੇਂ ਵਿਚ ਨਿਪਟਾਰਾ ਕੀਤਾ ਜਾਂਦਾ ਹੈ ਜਿਸ ਨਾਲ ਲੋਕਾਂ ਨੂੰ ਖੰਜਲ ਖੁਆਰੀ ਤੋਂ ਬਚਾਇਆ ਜਾ ਸਕੇ। ਇਥੇ ਇਹ ਵੀ ਵਰਣਨਯੋਗ ਹੈ ਕਿ ਸੀਜੇਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਿੰਟ ਮੀਡੀਆ ਦੁਆਰਾ ਹਰ ਤਰੀਕੇ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਕੋਈ ਵੀ ਇਨਸਾਨ ਲੋਕ ਅਦਾਲਤ ਦਾ ਲਾਭ ਉਠਾਉਣ ਤੋਂ ਵਾਂਝਾ ਨਾ ਰਹਿ ਸਕੇ ਅਤੇ ਹਰ ਕੋਈ ਸਰਕਾਰ ਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾ ਸਕੇ।