ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ
ਚੇਤਨਾ ਪਰਖ ਪ੍ਰੀਖਿਆ ਦੇ ਮੋਹਰੀ ‘ਤੇ ਪਾਸ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ
Publish Date: Fri, 12 Dec 2025 04:27 PM (IST)
Updated Date: Fri, 12 Dec 2025 04:27 PM (IST)
ਪੱਤਰ ਪ੍ਰੇਰਕ•ਪੰਜਾਬੀ ਜਾਗਰਣ, ਤਰਨਤਾਰਨ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਤਰਨਤਾਰਨ ਦੀ ਵਿਸ਼ੇਸ਼ ਮੀਟਿੰਗ ਜਥੇਬੰਦਕ ਮੁਖੀ ਮਾਸਟਰ ਤਸਵੀਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਜੋਨ ਮੀਡੀਆ ਮੁਖੀ ਰਜਵੰਤ ਬਾਗੜੀਆਂ, ਮਾਸਟਰ ਕੁਲਵੰਤ ਸਿੰਘ, ਮਾਸਟਰ ਤਰਸੇਮ ਸਿੰਘ ਲਾਲੂ ਘੁੰਮਣ, ਡਾਕਟਰ ਸੁਖਦੇਵ ਸਿੰਘ ਲੋਹਕਾ, ਮਾਸਟਰ ਨਛੱਤਰ ਸਿੰਘ, ਹਰਨੰਦ ਸਿੰਘ ਬਲਿਆਂਵਾਲਾ, ਜੋਗਿੰਦਰ ਸਿੰਘ ਫੌਜੀ, ਹਰਪਾਲ ਸਿੰਘ, ਰਣਬੀਰ ਸਿੰਘ ਕੱਕਾ ਕੰਡਿਆਲਾ ਆਦਿ ਸ਼ਾਮਿਲ ਹੋਏ। ਤਰਕਸ਼ੀਲਾਂ ਦੱਸਿਆ ਕਿ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਕਿਤਾਬਾਂ ਦੇ ਸੈੱਟ ਦੇ ਨਾਲ ਸਨਮਾਨਿਤ ਕੀਤਾ ਜਾਉਗਾ। ਪਰੀਖਿਆ ਵਿਚ ਪਾਸ ਹੋਣ ਵਾਲੇ ਸਾਰੇ ਵਿਦਿਆਰਥੀਆ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚੇਤਨਾ ਪਰਖ ਪ੍ਰੀਖਿਆ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੂੰ ਪਾਰਟੀ ਸੀਪੇਟ ਕਰਵਾਉਣ ਕਰਕੇ ਸਟੇਟ ਪੱਧਰ ‘ਤੇ ਬਰਨਾਲਾ ਵਿਖੇ ਪਿਛਲੇ ਦਿਨੀਂ ਇਕਾਈ ਤਰਨਤਾਰਨ ਨੂੰ ਸਨਮਾਨਿਤ ਕੀਤਾ ਗਿਆ। ਮੀਟਿੰਗ ਵਿਚ ਪਿਛਲੇ ਦੋ ਮਹੀਨੇ ਵਿਚ ਕੀਤੇ ਗਏ ਕੰਮਾਂ ਦੀ ਕੰਮਾਂ ‘ਤੇ ਵਿਚਾਰ ਚਰਚਾ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਦੇ ਵਿਚ ਕੀਤੇ ਜਾਣ ਵਾਲੇ ਕੰਮਾਂ ਦੀ ਵਿਉਂਤਬੰਦੀ ਕੀਤੀ ਗਈ।