ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ ਮਿਲੇ ਮੋਬਾਈਲ
ਕੇਂਦਰ ਜੇਲ੍ਹ ਵਿਚ ਬੰਦ ਹਵਾਲਾਤੀਆਂ ਕੋਲੋਂ ਮਿਲੇ ਮੋਬਾਈਲ ਫੋਨ
Publish Date: Sat, 13 Dec 2025 04:40 PM (IST)
Updated Date: Sat, 13 Dec 2025 04:42 PM (IST)
ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਬਣੀ ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ’ਚ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਦੋ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਅਧਿਕਾਰੀਆਂ ਨੇ ਬਰਾਮਦ ਹੋਏ ਫੋਨਾਂ ਨੂੰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਹਵਾਲੇ ਕਰ ਦਿੱਤਾ, ਜਿਥੇ ਜੇਲ੍ਹ ਨਿਯਮਾਂ ਦੀ ਉਲੰਘਣਾ ਸਬੰਧੀ ਕੇਸ ਦਰਜ ਕਰਦਿਆਂ ਪੁਲਿਸ ਨੇ ਦੋ ਹਵਾਲਾਤੀਆਂ ਨੂੰ ਨਾਮਜ਼ਦ ਵੀ ਕਰ ਲਿਆ ਹੈ। ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਜੇਲ੍ਹ ’ਚ ਚੈਕਿੰਗ ਦੌਰਾਨ ਲਖਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਜੰਡਿਆਲਾ ਦੀ ਤਲਾਸ਼ੀ ਦੌਰਾਨ ਉਸ ਕੋਲੋਂ ਇਕ ਸਮਾਰਟ ਫੋਨ ਸਣੇ ਸਿਮ ਕਾਰਡ ਬਰਾਮਦ ਹੋਇਆ। ਇਸੇ ਤਰ੍ਹਾਂ ਹੀ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਦੱਸਿਅਆ ਕਿ ਉਨ੍ਹਾਂ ਜਦੋਂ ਜੇਲ੍ਹ ਵਿਚ ਚੈਕਿੰਗ ਕੀਤੀ ਤਾਂ ਗੁਰਪ੍ਰੀਤ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਬਾਸਰਕੇ ਨਾਮਕ ਹਵਾਲਾਤੀ ਕੋਲੋਂ ਸਮਾਰਟ ਫੋਨ ਸਣੇ ਸਿਮ ਮਿਲਿਆ। ਦੂਜੇ ਪਾਸੇ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਸਬ ਇੰਸਪੈਕਟਰ ਰਾਜ ਕੁਮਾਰ ਨੇ ਦੱਸਿਆ ਕਿ ਉਕਤ ਬਰਾਮਦਗੀ ਸਬੰਧੀ ਦੋ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਦੀ ਜਾਂਚ ਲਈ ਏਐੱਸਆਈ ਬਲਜਿੰਦਰ ਸਿੰਘ ਤੇ ਏਐੱਸਆਈ ਪ੍ਰਗਟ ਸਿੰਘ ਦੀ ਡਿਊਟੀ ਲਗਾਈ ਗਈ ਹੈ, ਜਦਕਿ ਬਰਾਮਦ ਹੋਏ ਫੋਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।