ਬਾਬਾ ਦਇਆ ਸਿੰਘ ਸੁਰ ਸਿੰਘ ਵਾਲਿਆਂ ਦੀ ਬਰਸੀ ਸਮਾਗਮਾਂ ਸਬੰਧੀ ਮੀਟਿੰਗ
ਬਾਬਾ ਦਇਆ ਸਿੰਘ ਸੁਰ ਸਿੰਘ ਵਾਲਿਆਂ ਦੀ ਬਰਸੀ ਸਮਾਗਮਾਂ ਸਬੰਧੀ ਹੋਈ ਮੀਟਿੰਗ
Publish Date: Thu, 08 Jan 2026 05:25 PM (IST)
Updated Date: Fri, 09 Jan 2026 04:06 AM (IST)

ਸੇਵਾਦਾਰਾਂ ਦੀਆਂ ਵੱਖ-ਵੱਖ ਥਾਵਾਂ ’ਤੇ ਡਿਊਟੀਆਂ ਲਾਈਆਂ ਕਾਰਜ ਸਿੰਘ ਬਿੱਟੂ, •ਪੰਜਾਬੀ ਜਾਗਰਣ, ਸੁਰਸਿੰਘ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰਸਾਏ ਬਹਾਦਰ ਬਾਬਾ ਬਿਧੀ ਚੰਦ ਸਾਹਿਬ ਜੀ ਦੇ 11ਵੇਂ ਜਾਨਸ਼ੀਨ ਪਰਉਪਕਾਰੀ ਤੇ ਨਿਰਮਤਾ ਦੇ ਪੁੰਜ ਸੰਤ ਬਾਬਾ ਦਇਆ ਸਿੰਘ ਸੁਰਸਿੰਘ ਵਾਲਿਆਂ ਦੀ 12ਵੀਂ ਬਰਸੀ ਸਮਾਗਮਾਂ ਸਬੰਧੀ ਤਿਆਰੀਆਂ ਜ਼ੋਰਾਂ ਤੇ ਸ਼ੁਰੂ ਹੋ ਚੁੱਕੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਬਿਧੀ ਚੰਦ ਸੰਪਰਦਾਇ ਦਲ ਦੇ 12ਵੇਂ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਅਗਵਾਈ ਹੇਠ ਬਰਸੀ ਸਮਾਗਮ ਸਬੰਧੀ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਨਗਰ ਸੁਰਸਿੰਘ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ’ਚ ਸਮੂਹ ਸੇਵਾਦਾਰਾਂ ਦੀਆਂ ਵੱਖ-ਵੱਖ ਥਾਵਾਂ ’ਤੇ ਡਿਊਟੀਆਂ ਲਾ ਦਿੱਤੀਆ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਮੁੱਚੇ ਕੰਪਲੈਕਸ ਅੰਦਰ ਸਾਫ਼-ਸਫ਼ਾਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸਾਈਕਲ, ਮੋਟਰਸਾਈਕਲ ਸਟੈਂਡ ਤੇ ਜੋੜੇ ਘਰ ਦੀ ਸੇਵਾ ਸੇਵਾਦਾਰਾਂ ਵਲੋਂ ਕੀਤੀ ਜਾਵੇਗੀ। ਸੰਗਤਾਂ ਦੀ ਆਮਦ ਨੂੰ ਲੈ ਕੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਪਿਛਲੇ ਕਈ ਦਿਨਾਂ ਤੋਂ ਦਿਨ-ਰਾਤ ਸੇਵਕਾਂ ਵੱਲੋਂ ਪਕਵਾਨ ਤਿਆਰ ਕੀਤੇ ਜਾ ਰਹੇ ਹਨ। ਬਰਸੀ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਆਉਣ ਵਾਲੀ ਸੰਗਤ ਦੀ ਰਿਹਾਇਸ਼ ਲਈ ਪ੍ਰਬੰਧਕਾਂ ਦੀਆਂ ਵਿਸ਼ੇਸ਼ ਡਿਊਟੀਆਂ ਲਾਈਆਂ ਗਈਆਂ ਹਨ ਤਾਂ ਜੋ ਇਸ ਬਰਸੀ ਸਮਾਗਮ ’ਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਨੂੰ ਕੋਈ ਵੀ ਪਰੇਸ਼ਾਨੀ ਨਾ ਹੋਵੇ। ਇਸ ਮੌਕੇ ਬਾਬਾ ਪ੍ਰੇਮ ਸਿੰਘ ਬਿਧੀਚੰਦੀਏ, ਬਾਬਾ ਚਰਨਜੀਤ ਸਿੰਘ ਬਿਧੀਚੰਦੀਏ, ਜਥੇਦਾਰ ਸਤਨਾਮ ਸਿੰਘ, ਜਥੇਦਾਰ ਗੁਰਜੰਟ ਸਿੰਘ, ਜਥੇਦਾਰ ਨਿਰਮਲ ਸਿੰਘ, ਜਥੇਦਾਰ ਪ੍ਰਮਜੀਤ ਸਿੰਘ, ਜਥੇਦਾਰ ਅਮਰ ਸਿੰਘ, ਸਰਪੰਚ ਗੁਰਮੇਜ ਸਿੰਘ ਫੌਜੀ, ਬੰਤਾ ਸਿੰਘ, ਡਾ. ਲਖਵਿੰਦਰ ਸਿੰਘ, ਮੈਂਬਰ ਮੋਹਨ ਸਿੰਘ, ਜੁਝਾਰ ਸਿੰਘ, ਸਰਪੰਚ ਜਸਵਿੰਦਰ ਸਿੰਘ ਬਾਉ ਤੇ ਵੱਡੀ ਗਿਣਤੀ ’ਚ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ।