ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਕ੍ਰਿਕਟ ਅਕੈਡਮੀ ਦੀ ਸ਼ੁਰੂਆਤ
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਤਰਨਤਾਰਨ ‘ਚ ਕ੍ਰਿਕੇਟ ਅਕੈਡਮੀ ਦੀ ਸ਼ੁਰੂਆਤ
Publish Date: Thu, 08 Jan 2026 05:30 PM (IST)
Updated Date: Fri, 09 Jan 2026 04:06 AM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੀ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਤਰਨਤਾਰਨ ਵੱਲੋਂ ਕ੍ਰਿਕਟ ਅਕੈਡਮੀ ਦੀ ਸ਼ੁਰੂਆਤ ਕੀਤੀ ਕੀਤੀ ਜਾ ਰਹੀ ਹੈ, ਜੋ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਖੇਡਾਂ ਦੇ ਪ੍ਰੋਤਸਾਹਨ ਵੱਲ ਇਕ ਮਹੱਤਵਪੂਰਨ ਕਦਮ ਹੈ। ਇਸ ਮੌਕੇ ਚੀਫ਼ ਖਾਲਸਾ ਦੀਵਾਨ ਦੀ ਲੋਕਲ ਕਮੇਟੀ ਦੇ ਪ੍ਰਧਾਨ ਤੇ ਸਕੂਲ ਦੇ ਮੈਂਬਰ ਇੰਚਾਰਜ ਹਰਜੀਤ ਸਿੰਘ ਲੋਕਲ ਕਮੇਟੀ ਦੇ ਮੀਤ ਪ੍ਰਧਾਨ ਤੇ ਸਕੂਲ ਦੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ, ਸਕੂਲ ਦੇ ਮੈਂਬਰ ਇੰਚਾਰਜ ਨਵਜੋਤ ਸਿੰਘ, ਸਕੂਲ ਦੇ ਮੈਂਬਰ ਇੰਚਾਰਜ ਰਣਦੀਪ ਸਿੰਘ ਤੇ ਚੀਫ਼ ਖਾਲਸਾ ਦੀਵਾਨ ਦੇ ਸਪੋਰਟਸ ਕਮੇਟੀ ਦੇ ਕਨਵੀਨਰ ਰਬਿੰਦਰਬੀਰ ਸਿੰਘ ਭੱਲਾ, ਮੋਹਨਜੀਤ ਸਿੰਘ ਭੱਲਾ, ਤਰਲੋਕ ਸਿੰਘ ਤੇ ਜੁਆਇੰਟ ਸਪੋਰਟਸ ਡਾਇਰੈਕਟਰ ਦਪਿੰਦਰ ਸਿੰਘ ਉਚੇਚੇ ਤੌਰ ’ਤੇ ਹਾਜ਼ਰ ਸਨ। ਇਸ ਵਿਸ਼ੇਸ਼ ਮੌਕੇ ਚੀਫ਼ ਖਾਲਸਾ ਦੀਵਾਨ ਦੀ ਲੋਕਲ ਕਮੇਟੀ ਦੇ ਪ੍ਰਧਾਨ ਤੇ ਸਕੂਲ ਦੇ ਮੈਂਬਰ ਇੰਚਾਰਜ ਹਰਜੀਤ ਸਿੰਘ ਨੇ ਕਿਹਾ ਕਿ ਕ੍ਰਿਕਟ ਅਕੈਡਮੀ ਦੀ ਸ਼ੁਰੂਆਤ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਇਕ ਮਹੱਤਵਪੂਰਨ ਤੇ ਦੂਰਦਰਸ਼ੀ ਕਦਮ ਹੈ। ਇਹ ਅਕੈਡਮੀ ਵਿਦਿਆਰਥੀਆਂ ਨੂੰ ਸੁਚੱਜੀ, ਅਨੁਸ਼ਾਸਨਬੱਧ ਤੇ ਪੇਸ਼ੇਵਰ ਟ੍ਰੇਨਿੰਗ ਪ੍ਰਦਾਨ ਕਰੇਗੀ। ਇਸ ਨਾਲ ਉਹ ਆਪਣੀ ਖੇਡ ਪ੍ਰਤਿਭਾ ਨੂੰ ਸਹੀ ਦਿਸ਼ਾ ’ਚ ਨਿਖਾਰ ਸਕਦੇ ਹਨ। ਲੋਕਲ ਕਮੇਟੀ ਦੇ ਮੀਤ ਪ੍ਰਧਾਨ ਤੇ ਸਕੂਲ ਦੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ ਨੇ ਕਿਹਾ ਕਿ ਸਕੂਲ ਖੇਡਾਂ ਨੂੰ ਸਿੱਖਿਆ ਦਾ ਅਤੁੱਟ ਹਿੱਸਾ ਮੰਨਦਾ ਹੈ ਤੇ ਇਸ ਅਕੈਡਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਖੇਡ ਭਾਵਨਾ, ਟੀਮ ਵਰਕ ਤੇ ਅਨੁਸ਼ਾਸਨ ਦੇ ਗੁਣ ਵਿਕਸਿਤ ਕਰਨਾ ਹੈ। ਸਕੂਲ ਦੇ ਮੈਂਬਰ ਇੰਚਾਰਜ ਨਵਜੋਤ ਸਿੰਘ ਨੇ ਕਿਹਾ ਕਿ ਇਸ ਅਕੈਡਮੀ ਰਾਹੀਂ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਕੋਚਿੰਗ, ਆਧੁਨਿਕ ਖੇਡ ਸਹੂਲਤਾਂ ਤੇ ਨਿਯਮਿਤ ਅਭਿਆਸ ਦਾ ਮੌਕਾ ਮਿਲੇਗਾ। ਸਕੂਲ ਦੇ ਮੈਂਬਰ ਇੰਚਾਰਜ ਰਣਦੀਪ ਸਿੰਘ ਨੇ ਕਿਹਾ ਕਿ ਇਸ ਕ੍ਰਿਕਟ ਅਕੈਡਮੀ ਦੀ ਸ਼ੁਰੂਆਤ ਸਕੂਲ ਦੀ ਖੇਡਾਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਤੇ ਮਜ਼ਬੂਤੀ ਪ੍ਰਦਾਨ ਕਰਦੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਵੰਤ ਸਿੰਘ ਬੈਂਸ ਨੇ ਕਿਹਾ ਕਿ ਕ੍ਰਿਕਟ ਅਕੈਡਮੀ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ’ਚ ਰੱਖਦਿਆਂ ਇਕ ਵਿਸ਼ੇਸ਼ ਪਹਿਲ ਹੈ। ਇਸ ਕ੍ਰਿਕਟ ਅਕੈਡਮੀ ਨਾਲ ਨਾ ਸਿਰਫ਼ ਖਿਡਾਰੀਆਂ ਦੀ ਖੇਡ ਸਮਰੱਥਾ ’ਚ ਸੁਧਾਰ ਹੋਵੇਗਾ ਸਗੋਂ ਉਹ ਜ਼ਿਲ੍ਹਾ, ਰਾਜ ਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਵੀ ਤਿਆਰ ਹੋਣਗੇ।