ਕਬੱਡੀ ਕੱਪ ’ਚ ਮਸਤਗੜ੍ਹ ਨੇ ਚੂਸਲੇਵੜ੍ਹ ਨੂੰ ਕੀਤਾ ਚਿੱਤ
ਕਬੱਡੀ ਕੱਪ ’ਚ ਮਸਤਗੜ ਦੀ ਟੀਮ ਨੇ ਚੂਸਲੇਵੜ੍ਹ ਦੀ ਟੀਮ ਨੂੰ ਕੀਤਾ ਚਿਤ
Publish Date: Thu, 08 Jan 2026 05:36 PM (IST)
Updated Date: Fri, 09 Jan 2026 04:06 AM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ ਮਹਾਨ ਤਪਸਵੀਂ ਬਾਬਾ ਗੁੱਜਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਦੇ ਮੌਕੇ ਕਬੱਡੀ ਕੱਪ ਕਰਵਾਇਆ ਗਿਆ, ਜਿਸ ’ਚ ਪੰਜਾਬ ਦੀਆਂ ਨਾਮੀ ਕਬੱਡੀ ਟੀਮਾਂ ਨੇ ਹਿੱਸਾ ਲਿਆ। ਕਬੱਡੀ ਕੱਪ ਦੌਰਾਨ ਖਿਡਾਰੀਆਂ ਵੱਲੋਂ ਦਿਖਾਈ ਗਈ ਦਮਦਾਰ ਖੇਡ ਨੇ ਦਰਸ਼ਕਾਂ ਨੂੰ ਖੂਬ ਰੁਚੀ ਨਾਲ ਜੋੜਿਆ ਰੱਖਿਆ। ਫਾਈਨਲ ਮੁਕਾਬਲੇ ਦੌਰਾਨ ਮਸਤਗੜ੍ਹ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਪਿੰਡ ਚੂਸਲੇਵੜ੍ਹ ਦੀ ਕਬੱਡੀ ਟੀਮ ਦੇ ਖਿਡਾਰੀਆਂ ਵੱਲੋਂ ਕੀਤੇ ਗਏ ਵਧੀਆ ਪ੍ਰਦਰਸ਼ਨ ਕਾਰਨ ਦੂਸਰਾ ਸਥਾਨ ਪ੍ਰਾਪਤ ਕੀਤਾ। ਕਬੱਡੀ ਕੱਪ ਦੇ ਸਮਾਪਤੀ ਸਮਾਗਮ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਖਰਾਜ ਸਿੰਘ ਤੇ ਜੋੜ ਮੇਲਾ ਪ੍ਰਬੰਧਕ ਕਮੇਟੀ ਵਲੋਂ ਜੇਤੂ ਤੇ ਉਪ ਜੇਤੂ ਟੀਮਾਂ ਨੂੰ ਨਕਦ ਰਾਸ਼ੀ ਤੇ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਸੁਖਰਾਜ ਸਿੰਘ ਨੇ ਕਿਹਾ ਕਿ ਕਬੱਡੀ ਵਰਗੀ ਰਵਾਇਤੀ ਖੇਡ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਦੀ ਹੈ। ਇਸ ਦੌਰਾਨ ਬਾਬਾ ਸੁਖਰਾਜ ਸਿੰਘ ਸਮੇਤ ਹੋਰ ਮਹਾਪੁਰਸ਼ਾਂ ਵੱਲੋਂ ਕਬੱਡੀ ਕੱਪ ’ਚ ਹਿੱਸਾ ਲੈ ਰਹੇ ਖਿਡਾਰੀਆਂ ਨਾਲ ਜਾਣ-ਪਛਾਣ ਕਰ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਵੱਡੀ ਗਿਣਤੀ ’ਚ ਪਹੁੰਚੀ ਸੰਗਤ ਨੇ ਕਬੱਡੀ ਮੁਕਾਬਲਿਆਂ ਦਾ ਆਨੰਦ ਮਾਣਿਆ।