ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ : ਸਾਹਿਲ
ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ : ਸਾਹਿਲ
Publish Date: Thu, 08 Jan 2026 06:26 PM (IST)
Updated Date: Fri, 09 Jan 2026 04:09 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਐਂਟੀ ਕੁਰੱਪਸ਼ਨ ਸੁਸਾਇਟੀ ਦੇ ਪੰਜਾਬ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ ਦੀ ਅਗਵਾਈ ਹੇਠ ਸੰਸਥਾ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਸਾਹਿਲ ਨੇ ਕਿਹਾ ਕਿ ਪੰਜਾਬ ’ਚ ਆਏ ਦਿਨ ਹੀ ਫਿਰੌਤੀ ਦੀਆਂ ਵਾਰਦਾਤਾਂ, ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਤੇ ਫਿਰੌਤੀ ਨਾ ਦੇਣ ’ਤੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਹ ਇਕ ਬਹੁਤ ਹੀ ਚਿੰਤਾ ਵਾਲੀ ਤੇ ਗੰਭੀਰ ਗੱਲ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਪੰਜਾਬ ਦਾ ਵਪਾਰੀ ਵਰਗ ਬਹੁਤ ਹੀ ਜ਼ਿਆਦਾ ਸਹਿਮਿਆ ਹੋਇਆ ਹੈ ਤੇ ਇਹ ਇਕ ਚਿੰਤਾਯੋਗ ਮਸਲਾ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਡੀਜੀਪੀ ਤੋਂ ਮੰਗ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ। ਇਸ ਮੌਕੇ ਉਨ੍ਹਾਂ ਨਾਲ ਮੁੱਖ ਸਲਾਹਕਾਰ ਗੁਰਿੰਦਰ ਸਿੰਘ ਟਿੰਕੂ, ਕਾਨੂੰਨੀ ਸਲਾਹਕਾਰ ਐਡਵੋਕੇਟ ਆਦੇਸ਼ ਅਗਨੀਹੋਤਰੀ, ਪੰਜਾਬ ਚੇਅਰਮੈਨ ਆਰਐੱਨ ਸਿੰਘ, ਜ਼ਿਲ੍ਹਾ ਚੇਅਰਮੈਨ ਅਰੁਣ ਕੁਮਾਰ ਗੱਬਰ, ਸੀਨੀਅਰ ਮੀਤ ਪ੍ਰਧਾਨ ਪੰਜਾਬ ਰਾਜਾ ਰਣਵੀਰ ਸਿੰਘ, ਐੱਸਸੀ ਵਿੰਗ ਦੇ ਪ੍ਰਧਾਨ ਗੁਰਨਾਮ ਸਿੰਘ ਕੈਰੋਂਵਾਲ, ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਚਾਵਲਾ ਆਦਿ ਵੀ ਮੌਜੂਦ ਸਨ।