ਨਵੇਂ ਚਿਹਰਿਆਂ ਨੂੰ ਟਿਕਟਾਂ ਦੇਣ ਦਾ ਫੈਸਲਾ ਸ਼ਲਾਘਾਯੋਗ : ਰਿਤਿਕ ਅਰੋੜਾ
ਨਵੇਂ ਚਿਹਰਿਆਂ ਨੂੰ ਟਿਕਟਾਂ ਦੇਣ ਦਾ ਫੈਸਲਾ ਸ਼ਲਾਘਾਯੋਗ- ਰਿਤਿਕ ਅਰੋੜਾ
Publish Date: Thu, 08 Jan 2026 07:49 PM (IST)
Updated Date: Fri, 09 Jan 2026 04:10 AM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : 2027 ’ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣ ਦੌਰਾਨ ਕਾਂਗਰਸ ਵੱਲੋਂ ਨਵੇਂ ਚਿਹਰਿਆਂ ਨੂੰ ਟਿਕਟ ਦੇਣ ਦਾ ਲਿਆ ਜਾ ਰਿਹਾ ਫੈਸਲਾ ਸ਼ਲਾਘਾਯੋਗ ਕਦਮ ਹੈ, ਕਿਉਂਕਿ ਇਸ ਨਾਲ ਮਿਹਨਤੀ ਤੇ ਉੱਭਰਦੇ ਆਗੂਆਂ ਨੂੰ ਰਾਜਨੀਤੀ ’ਚ ਆਉਣ ਦਾ ਜਿਥੇ ਮੌਕਾ ਮਿਲੇਗਾ। ਉੱਥੇ ਹੀ ਨਵਾਂ ਉਤਸ਼ਾਹ ਨਵੇਂ ਪੰਜਾਬ ਦਾ ਨਿਰਮਾਣ ਕਰਨ ’ਚ ਵੀ ਸਹਾਈ ਹੋਵੇਗਾ। ਇਹ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ ਦੇ ਜਨ. ਸਕੱਤਰ ਸਤੱਰ ਰਿਤਿਕ ਅਰੋੜਾ ਨੇ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਿਤਿਕ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੂਬੇ ’ਚ ਕਾਂਗਰਸ ਪਾਰਟੀ ਮਜ਼ਬੂਤੀ ਵੱਲ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਵਰ੍ਹਾ ਸ਼ੁਰੂ ਹੋ ਚੁੱਕਾ ਹੈ ਤੇ ਪਾਰਟੀ ਦੀਆਂ ਸਰਗਰਮੀਆਂ ਵੀ ਪੂਰੀ ਤਰ੍ਹਾਂ ਨਾਲ ਤੇਜ਼ ਹਨ। ਯੂਥ ਕਾਂਗਰਸ ਦਾ ਇਕ ਇਕ ਵਰਕਰ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਇਸ ਸਾਲ ’ਚ ਪਾਰਟੀ ਦੀਆਂ ਨੀਤੀਆਂ ਨਾਲ ਲੋਕਾਂ ਨੂੰ ਜੋੜਨ ’ਚ ਪੂਰੀ ਵਾਹ ਲਗਾਵੇਗਾ। ਉਨ੍ਹਾਂ ਕਿਹਾ ਕਿ ਪੀਪੀਸੀਸੀ ਪ੍ਰਧਾਨ ਰਾਜਾ ਵੜਿੰਗ ਵੱਲੋਂ ਨਵੇਂ ਚਿਹਰਿਆਂ ਨੂੰ ਟਿਕਟਾਂ ਦੇਣ ਦਾ ਲਿਆ ਗਿਆ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ ਤੇ ਉਹ ਬਤੌਰ ਯੂਥ ਆਗੂ ਇਸ ਫੈਸਲੇ ਦਾ ਜ਼ੋਰਦਾਰ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਈ ਚਿਹਰੇ ਹਨ, ਜੋ ਮਜ਼ਬੂਤੀ ਨਾਲ ਵਿਧਾਨ ਸਭਾ ਚੋਣਾਂ ਲੜਨ ਤੇ ਜਿੱਤਣ ਦੇ ਸਮਰੱਥ ਹਨ।