'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਟ੍ਰੇਨਿੰਗ ਪ੍ਰੋਗਰਾਮ ਲਾਇਆ
ਸਕੂਲ ਆਫ਼ ਐਮੀਨੈਂਸ ਪੱਟੀ ’ਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅਧਿਆਪਕਾਂ ਦਾ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਲਗਾਇਆ
Publish Date: Fri, 09 Jan 2026 05:18 PM (IST)
Updated Date: Sat, 10 Jan 2026 04:03 AM (IST)

ਅਧਿਆਪਕਾਂ ਨੂੰ ਨਸ਼ਿਆਂ ਵਿਰੁੱਧ ਵਿਦਿਆਰਥੀਆਂ ਨੂੰ ਲਾਮਬੰਦ ਕਰਨ ਦੀ ਦਿੱਤੀ ਟ੍ਰੇਨਿੰਗ ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਸਕੂਲ ਆਫ਼ ਐਮੀਨੈਂਸ, ਪੱਟੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਵਿਸ਼ੇ ’ਤੇ ਇਕ ਰੋਜ਼ਾ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਹ ਸਿਖਲਾਈ ਪ੍ਰੋਗਰਾਮ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੰਡਰੀ ਸਤਿਨਾਮ ਸਿੰਘ ਬਾਠ ਦੀ ਯੋਗ ਅਗਵਾਈ ਤੇ ਸਕੂਲ ਪ੍ਰਿੰਸੀਪਲ ਓਂਕਾਰ ਸਿੰਘ ਦੀ ਅਗਵਾਈ ਹੇਠ ਸਫਲਤਾਪੂਰਵਕ ਸੰਪੰਨ ਹੋਇਆ। ਸਿਖਲ਼ਾਈ ਪ੍ਰੋਗਰਾਮ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਤੋਂ ਆਏ ਅਧਿਆਪਕਾਂ ਨੇ ਸਰਗਰਮੀ ਨਾਲ ਹਿੱਸਾ ਲਿਆ। ਇਸ ਮੌਕੇ ਰਿਸੋਰਸ ਪਰਸਨਜ਼ ਦੀਕਸ਼ਾ ਵਸ਼ਿਸ਼ਟ ਤੇ ਰੰਗਤ ਵੱਲੋਂ ਅਧਿਆਪਕਾਂ ਨੂੰ ਦੱਸਿਆ ਗਿਆ ਕਿ ਉਹ ਕਿਸ ਤਰ੍ਹਾਂ ਸਕੂਲ ਪੱਧਰ ’ਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾ ਸਕਦੇ ਹਨ। ਰਿਸੋਰਸ ਪਰਸਨਜ਼ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਵਿਸਥਾਰ ’ਚ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਵਿਦਿਆਰਥੀਆਂ ਦੇ ਵਿਵਹਾਰ ’ਤੇ ਨਜ਼ਰ ਰੱਖਣ ਤੇ ਉਨ੍ਹਾਂ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜ ਕੇ ਨਸ਼ਿਆਂ ਵਿਰੁੱਧ ਚੇਤੰਨ ਕਰਨ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਿੰਸੀਪਲ ਓਂਕਾਰ ਸਿੰਘ ਨੇ ਕਿਹਾ ਕਿ ਅਧਿਆਪਕ ਸਮਾਜ ਦੇ ਉਸਰਈਏ ਹੁੰਦੇ ਹਨ ਤੇ ਉਹ ਵਿਦਿਆਰਥੀਆਂ ਨੂੰ ਸਹੀ ਮਾਰਗ ਦਰਸ਼ਨ ਦੇ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ’ਚ ਵੱਡਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਉਮੀਦ ਜਤਾਈ ਕਿ ਇਸ ਟ੍ਰੇਨਿੰਗ ਤੋਂ ਬਾਅਦ ਅਧਿਆਪਕ ਆਪਣੇ-ਆਪਣੇ ਸਕੂਲਾਂ ’ਚ ਜਾ ਕੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਉਣਗੇ ਤਾਂ ਜੋ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ।