ਮੈਂਬਰ ਪੰਚਾਇਤ ਦੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਗਏ ਦੀ ਕੁੱਟਮਾਰ
ਮੈਂਬਰ ਪੰਚਾਇਤ ਦੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਗਏ ਦੀ ਕੁੱਟਮਾਰ
Publish Date: Fri, 09 Jan 2026 06:24 PM (IST)
Updated Date: Sat, 10 Jan 2026 04:06 AM (IST)

ਇਕ ਦਰਜਨ ਦੇ ਕਰੀਬ ਲੋਕਾਂ ਵਿਰੁੱਧ ਪੁਲਿਸ ਨੇ ਦਰਜ ਕੀਤਾ ਕੇਸ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ ਤਰਨਤਾਰਨ ਦੇ ਤਹਿਸੀਲ ਕੰਪਲੈਕਸ ’ਚ ਮੈਂਬਰ ਪੰਚਾਇਤ ਦੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਗਏ ਵਿਅਕਤੀ ਦੀ ਕਥਿਤ ਤੌਰ ’ਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਦੋਂਕਿ ਉਸ ਨੂੰ ਛੁਡਵਾਉਣ ਲਈ ਅੱਗੇ ਆਏ ਵਿਅਕਤੀ ਦੀ ਵੀ ਕੁੱਟਮਾਰ ਕੀਤੀ ਗਈ, ਜਿਸ ਦੇ ਚੱਲਦਿਆਂ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਇਕ ਦਰਜਨ ਦੇ ਕਰੀਬ ਲੋਕਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਲਵਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪੰਡੋਰੀ ਗੋਲਾ ਨੇ ਦੱਸਿਆ ਕਿ ਉਹ ਮੈਂਬਰ ਪੰਚਾਇਤ ਦੀ ਚੋਣ ਲੜਨ ਵਜੋਂ ਆਪਣੀ ਨਾਮਜ਼ਦਗੀ ਦਾਖਲ ਕਰਨ ਲਈ ਤਹਿਸੀਲ ਕੰਪਲੈਕਸ ਗਿਆ ਸੀ, ਜਿੱਥੇ ਹਰਜਿੰਦਰ ਸਿੰਘ ਜਿੰਦਾ ਪੁੱਤਰ ਬਲਦੇਵ ਸਿੰਘ, ਗੁਰਨਾਮ ਸਿੰਘ ਗਾਮਾ ਪੁੱਤਰ ਸੁੱਚਾ ਸਿੰਘ, ਸ਼ਮਸ਼ੇਰ ਸਿੰਘ ਸ਼ੇਰੂ ਪੁੱਤਰ ਸੁਬੇਗ ਸਿੰਘ, ਗੁਰਪ੍ਰੀਤ ਸਿੰਘ ਗੋਪੀ ਪੁੱਤਰ ਸੁਖਦੇਵ ਸਿੰਘ, ਜਗਜੀਤ ਸਿੰਘ ਜੀਤਾ ਪੁੱਤਰ ਸੁਖਦੇਵ ਸਿੰਘ, ਭਿੰਦਾ ਪੁੱਤਰ ਮੇਜਰ ਸਿੰਘ, ਮਨੀ ਪੁੱਤਰ ਸੁਖਦੇਵ ਸਿੰਘ ਤੇ 5 ਦੇ ਕਰੀਬ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕਰਦਿਆਂ ਜਿੱਥੇ ਦਸਤਾਰ ਉਤਾਰ ਦਿੱਤੀ। ਉਥੇ ਹੀ ਉਸ ਦੀ ਧੂਹ ਘਸੀਟ ਕਰ ਕੇ ਗੁੱਝੀਆਂ ਸੱਟਾਂ ਵੀ ਲਾਈਆਂ, ਜਦੋਂ ਉਸ ਨੂੰ ਛੁਡਵਾਉਣ ਲਈ ਨਿਰਮਲ ਸਿੰਘ ਅੱਗੇ ਆਇਆ ਤਾਂ ਉਕਤ ਲੋਕਾਂ ਨੇ ਉਸ ਨਾਲ ਵੀ ਧੱਕਾ-ਮੁੱਕੀ ਕਰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਗੁਰਭੇਜ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਦੇ ਬਿਆਨਾਂ ’ਚ ਦਰਜ ਲੋਕਾਂ ਨੂੰ ਕੇਸ ’ਚ ਨਾਮਜ਼ਦ ਕਰ ਲਿਆ ਗਿਆ ਹੈ।