ਸ਼੍ਰੋਮਣੀ ਅਕਾਲੀ ਦਲ ਅੱਜ ਦੇਵੇਗਾ ਡੀਸੀ ਦਫਤਰ ਅੱਗੇ ਧਰਨਾ
ਸ਼੍ਰੋਮਣੀ ਅਕਾਲੀ ਦਲ ਅੱਜ ਦੇਵੇਗਾ ਡੀਸੀ ਦਫਤਰ ਅੱਗੇ ਧਰਨਾ
Publish Date: Fri, 09 Jan 2026 07:55 PM (IST)
Updated Date: Sat, 10 Jan 2026 04:07 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ ਆਮ ਆਦਮੀ ਪਾਰਟੀ ਦਿੱਲੀ ਦੀ ਆਗੂ ਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਬਾਰੇ ਕੀਤੀਆਂ ਅਪਮਾਨਜਨਕ ਟਿੱਪਣੀਆਂ ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲ ਬੇਅਦਬੀ ਦੀਆਂ ਵਾਇਰਲ ਵੀਡੀਓ ਵਿਰੁੱਧ ਰੋਸ ਪ੍ਰਗਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਇਕਾਈ ਵੱਲੋਂ ਅੱਜ ਦੁਪਹਿਰ 12 ਵਜੇ ਡਿਪਟੀ ਕਮਿਸ਼ਨਰ ਦਫਤਰ ਤਰਨਤਾਰਨ ਅੱਗੇ ਇਕ ਘੰਟੇ ਲਈ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋ. ਵਿਰਸਾ ਸਿੰਘ ਵਲਟੋਹਾ ਸਾਬਕਾ ਵਿਧਾਇਕ ਨੇ ਦੱਸਿਆ ਕਿ ਇਸ ਧਰਨੇ ਦੌਰਾਨ ਉਕਤ ਆਗੂਆਂ ਵਿਰੁੱਧ ਕਾਰਵਾਈ ਦੀ ਮੰਗ ਵੀ ਕੀਤੀ ਜਾਵੇਗੀ। ਪ੍ਰੋ. ਵਲਟੋਹਾ ਨੇ ਦੱਸਿਆ ਕਿ ਇਸ ਧਰਨੇ ’ਚ ਜ਼ਿਲ੍ਹੇ ਭਰ ਤੋਂ ਅਕਾਲੀ ਦਲ ਦੇ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਸ਼ਾਮਲ ਹੋਣਗੇ।