‘ਆਪ’ ਨੇ ਚੇਅਰਮੈਨ ਖਹਿਰਾ ਨੂੰ ਦਿੱਤੀ ਨਵੀਂ ਜ਼ਿੰਮੇਵਾਰੀ
ਆਮ ਆਦਮੀ ਪਾਰਟੀ ਨੇ ਚੇਅਰਮੈਨ ਬਲਜੀਤ ਸਿੰਘ ਖਹਿਰਾ ਨੂੰ ਦਿੱਤੀ ਨਵੀਂ ਜ਼ਿੰਮੇਵਾਰੀ
Publish Date: Fri, 16 Jan 2026 04:30 PM (IST)
Updated Date: Fri, 16 Jan 2026 04:33 PM (IST)
ਸੰਦੀਪ ਮਹਿਤਾ, •ਪੰਜਾਬੀ ਜਾਗਰਣ ਖੇਮਕਰਨ : ਆਮ ਆਦਮੀ ਪਾਰਟੀ ਦੇ ਆਗੂ ਚੇਅਰਮੈਨ ਬਲਜੀਤ ਸਿੰਘ ਖਹਿਰਾ ਖੇਮਕਰਨ ਨੇ ਵਿਰਾਸਤ ਸੇਵਾ ਸੰਗਠਨ ਸਕੱਤਰ ਪੰਜਾਬ ਤੇ ਮਾਝਾ ਜੋਨ ਇੰਚਾਰਜ਼ ਨਿਯੁਕਤ ਕਰਨ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਸਹਿ ਪ੍ਰਧਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਆਬਜ਼ਰਵਰ ਆਦਿਲ ਅਹਿਮਦ ਖਾਨ, ਦੀਪਕ ਚੌਹਾਨ ਤੇ ਸਮੂਹ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੇਵਾ ਰੂਪੀ ਬਹੁਤ ਵੱਡੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਤੇ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਦ੍ਰਿੜਤਾ ਨਾਲ ਕੰਮ ਕਰਨਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਚੰਗਾ ਸ਼ਾਸਨ ਦੇ ਰਹੀ ਹੈ ਤੇ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਤੇ ਲੱਖਾਂ ਦੀ ਗਿਣਤੀ ਵਿਚ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਕੰਮ ਸਰਕਾਰ ਵੱਲੋਂ ਕੀਤਾ ਗਿਆ ਹੈ।