ਸਰਹਾਲੀ ਪੁਲਿਸ ਨੇ ਹੈਰੋਇਨ ਸਮੇਤ ਦੋ ਨੱਪੇ
ਸਰਹਾਲੀ ਪੁਲਿਸ ਨੇ ਹੈਰੋਇਨ ਸਮੇਤ ਦੋ ਨੱਪੇ
Publish Date: Fri, 16 Jan 2026 04:39 PM (IST)
Updated Date: Fri, 16 Jan 2026 04:42 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਹੈਰੋਇਨ ਬਰਾਮਦ ਕਰ ਕੇ ਦੋ ਜਣਿਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ। ਜਦੋਂ ਉਹ ਦਾਣਾ ਮੰਡੀ ਕੋਲ ਪੁੱਜੀ ਤਾਂ ਦਦੇਹਰ ਸਾਹਿਬ ਪਿੰਡ ਵੱਲੋਂ ਆਉਂਦੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਮਨਪ੍ਰੀਤ ਸਿੰਘ ਚੁੱਗ ਪੁੱਤਰ ਗੁਰਬਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਸਰਹਾਲੀ ਵਜੋਂ ਪਛਾਣੇ ਗਏ ਉਕਤ ਨੌਜਵਾਨਾਂ ਦੀ ਤਲਾਸ਼ੀ ਦੌਰਾਨ 16 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਕਾਰਨ ਦੋਵਾਂ ਨੂੰ ਗ੍ਰਿਫਤਾਰ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।