ਜੇਲ੍ਹ ’ਚੋਂ ਮੋਬਾਈਲ ਹੋਏ ਬਰਾਮਦ
ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿੱਚੋਂ ਬਰਾਮਦ ਹੋਏ ਮੋਬਾਇਲ
Publish Date: Fri, 16 Jan 2026 04:43 PM (IST)
Updated Date: Fri, 16 Jan 2026 04:45 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਬੈਰਕਾਂ ਦੀ ਚੈਕਿੰਗ ਕੀਤੀ ਤਾਂ ਦੋ ਕੀਪੈਡ ਵਾਲੇ ਫੋਨ ਸਣੇ ਸਿਮ ਬਰਾਮਦ ਹੋਏ। ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਚੈਕਿੰਗ ਦੌਰਾਨ ਇਕ ਸਮਾਰਟ ਫੋਨ ਸਣੇ ਸਿਮ ਅਤੇ ਇੱਕ ਹੈੱਡ ਫੋਨ ਬਰਾਮਦ ਕੀਤਾ। ਉਕਤ ਅਧਿਕਾਰੀਆਂ ਨੇ ਬਰਾਮਦ ਹੋਏ ਫੋਨ ਅਤੇ ਦੋ ਹਵਾਲਾਤੀਆਂ ਵਿਰੁੱਧ ਸ਼ਿਕਾਇਤ ਥਾਣਾ ਗੋਇੰਦਵਾਲ ਸਾਹਿਬ ਵਿਖੇ ਦੇ ਦਿੱਤੀ ਹੈ। ਦੂਜੇ ਪਾਸੇ ਥਾਣਾ ਮੁਖੀ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਜੇਲ੍ਹ ਨਿਯਮਾਂ ਦੀ ਉਲੰਘਣਾ ਸਬੰਧੀ ਬਣਦੀਆਂ ਧਾਰਾਵਾਂ ਤਹਿਤ ਦੋ ਕੇਸ ਦਰਜ ਕੀਤੇ ਗਏ ਹਨ। ਜਿਨ੍ਹਾਂ ਵਿਚ ਹਰਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਝੰਡੇਰ ਅਤੇ ਕੁਲਦੀਪ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਭੂਰੇ ਗਿੱਲ ਪੱਧਰੀ ਕਲਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਦੋਂਕਿ ਦੋਵਾਂ ਕੇਸਾਂ ਦੀ ਜਾਂਚ ਲਈ ਏਐੱਸਆਈ ਅਰਜਨ ਸਿੰਘ ਅਤੇ ਏਐੱਸਆਈ ਨਿਸ਼ਾਨ ਸਿੰਘ ਦੀ ਡਿਊਟੀ ਲਗਾਈ ਗਈ ਹੈ।