ਹੈਰੋਇਨ ਸਮੇਤ ਇੱਕ ਕਾਬੂ
ਹੈਰੋਇਨ ਸਮੇਤ ਇਕ ਕਾਬੂ
Publish Date: Fri, 16 Jan 2026 04:45 PM (IST)
Updated Date: Fri, 16 Jan 2026 04:46 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਹੈਰੋਇਨ ਬਰਾਮਦ ਕਰ ਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਥਾਣੇ ਦੀ ਪੁਲਿਸ ਪਾਰਟੀ ਗਸ਼ਤ ਮੌਕੇ ਮੌਲਸਰੀ ਪੈਲੇਸ ਕੋਲ ਮੌਜੂਦ ਸੀ। ਇਸੇ ਦੌਰਾਨ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਦਸ ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਮੁਖੀ ਨੇ ਦੱਸਿਆ ਕਿ ਰੇਸ਼ਮ ਸਿੰਘ ਉਰਫ ਨਵਦੀਪ ਸਾਬੀ ਵਾਸੀ ਮੁਹਾਲਾ ਗੋਕੁਲਪੁਰ ਵਜੋਂ ਪਛਾਣੇ ਗਏ ਉਕਤ ਵਿਅਕਤੀ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।