ਗੁਰਦੁਆਰਾ ਬਾਬਾ ਬਿਧੀ ਚੰਦ ਸਾਹਿਬ ’ਚ ਨਵਾਂ ਨਿਸ਼ਾਨ ਸਾਹਿਬ ਝੁਲਾਇਆ
ਗੁਰਦੁਆਰਾ ਬਾਬਾ ਬਿਧੀ ਚੰਦ ਸਾਹਿਬ ’ਚ ਨਵਾਂ ਨਿਸ਼ਾਨ ਸਾਹਿਬ ਝੁਲਾਇਆ ਗਿਆ
Publish Date: Fri, 16 Jan 2026 05:20 PM (IST)
Updated Date: Fri, 16 Jan 2026 05:22 PM (IST)

ਕਾਰਜ ਸਿੰਘ ਬਿੱਟੂ•, ਪੰਜਾਬੀ ਜਾਗਰਣ ਸੁਰਸਿੰਘ : ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਰੋ ਘਰੋਂ ਵਰਸਾਏ ਬਹਾਦਰ ਬਾਬਾ ਬਿਧੀ ਚੰਦ ਸਾਹਿਬ ਜੀ ਦੇ ਗੁਰਦੁਆਰਾ ਸਮਾਧਾਂ ਸਾਹਿਬ ਨਗਰ ਸੁਰਸਿੰਘ ਵਿਖੇ ਬਾਬਾ ਬਿਧੀ ਚੰਦ ਸੰਪਰਦਾਇ ਦਲ ਦੇ ਮੁਖੀ ਮਹਾਪੁਰਸ਼ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਅਗਵਾਈ ਹੇਠ ਨਵਾਂ ਨਿਸ਼ਾਨ ਸਾਹਿਬ ਝੁਲਾਉਣ ਦੀ ਸੇਵਾ ਸਮੂਹ ਸੰਗਤ ਵੱਲੋਂ ਕੀਤੀ ਗਈ। ਇਸ ਤੋਂ ਪਹਿਲਾਂ ਮਹਾਪੁਰਸ਼ ਸੰਤ ਬਾਬਾ ਅਵਤਾਰ ਸਿੰਘ ਤੇ ਸਮੂਹ ਸੰਗਤਾਂ ਵੱਲੋਂ ਗੁਰੂ ਸਾਹਿਬ ਜੀ ਦੇ ਚਰਨਾਂ ’ਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਬਾਬਾ ਪ੍ਰੇਮ ਸਿੰਘ ਬਿਧੀਚੰਦੀਏ ਤੇ ਬਾਬਾ ਚਰਨਜੀਤ ਸਿੰਘ ਬਿਧੀਚੰਦੀਏ ਤੇ ਸਮੂਹ ਸੰਗਤਾਂ ਵੱਲੋਂ ਨਿਸ਼ਾਨ ਸਾਹਿਬ ਦੀ ਇਸ਼ਨਾਨ ਦੀ ਸੇਵਾ ਦੁੱਧ ਨਾਲ ਕੀਤੀ ਗਈ। ਦੱਸਣਯੋਗ ਹੈ ਇਕ ਕਿਲੋ ਸੋਨਾ ਦੇ ਨਾਲ ਤਿਆਰ ਕੀਤਾ ਗਿਆ ਨਿਸ਼ਾਨ ਸਾਹਿਬ ਜਿਸ ਦੀ ਲੰਬਾਈ 150 ਫੁੱਟ ਹੈ। ਇਸ ਮੌਕੇ ਨਿਸ਼ਾਨ ਸਾਹਿਬ ਦੀ ਝੁਲਾਉਣ ਦੀ ਸੇਵਾ ਵਿਚ ਇਲਾਕੇ ਦੀ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਵਾਹਿਗੁਰੂ ਜੀ ਦਾ ਜਾਪ ਕਰਦਿਆਂ ਸੇਵਾ ਵਿਚ ਹਿੱਸਾ ਲਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗਿਆਨੀ ਸੁਖਦੇਵ ਸਿੰਘ, ਜਥੇਦਾਰ ਜੋਗਿੰਦਰ ਸਿੰਘ, ਜਥੇਦਾਰ ਅਵਤਾਰ ਸਿੰਘ ਭੈਲ, ਜਥੇਦਾਰ ਸਤਨਾਮ ਸਿੰਘ, ਜਥੇਦਾਰ ਗੁਰਸੇਵਕ ਸਿੰਘ ਪੂਹਲਾ, ਜਥੇਦਾਰ ਨਿਰਮਲ ਸਿੰਘ ਨਵਾਂ, ਮੈਂਬਰ ਪੰਚਾਇਤ ਬਾਬਾ ਇੰਦਰਜੀਤ ਸਿੰਘ ਛੀਨਾ, ਡਾ. ਗੁਰਸਾਹਿਬ ਸਿੰਘ ਛੀਨਾ, ਡਾ. ਲਖਵਿੰਦਰ ਸਿੰਘ, ਬੰਤਾ ਸਿੰਘ, ਬਾਬਾ ਸਰਬਜੀਤ ਸਿੰਘ, ਡਾ. ਰਾਮ ਸਿੰਘ, ਸੁਖਦੇਵ ਸਿੰਘ ਖਾਲਸਾ ਅੰਮ੍ਰਿਤਸਰ, ਸ਼ਮਸ਼ੇਰ ਸਿੰਘ ਸ਼ੇਰਾ, ਹਰਜਿੰਦਰ ਸਿੰਘ, ਮੈਂਬਰ ਮੋਹਨ ਸਿੰਘ, ਜੁਝਾਰ ਸਿੰਘ, ਡਾ. ਤੇਜਿੰਦਰ ਸਿੰਘ, ਕਰਮਜੀਤ ਸਿੰਘ ਕਾਲੀਆ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।