ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਚੇਅਰਮੈਨ ਮੈਣੀ ਨੂੰ ਕੀਤਾ ਸਨਮਾਨਿਤ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਚੇਅਰਮੈਨ ਹਰਮਨਦੀਪ ਸਿੰਘ ਮੈਣੀ ਨੂੰ ਕੀਤਾ ਸਨਮਾਨਿਤ
Publish Date: Fri, 16 Jan 2026 06:45 PM (IST)
Updated Date: Fri, 16 Jan 2026 06:48 PM (IST)
ਪੰਜਾਬੀ ਜਾਗਰਣ ਟੀਮ•, ਪੱਟੀ/ਸਰਹਾਲੀ ਕਲਾਂ : ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਵਿਖੇ ਆਪਣੇ ਕੈਂਪ ਦਫ਼ਤਰ ’ਚ ਹਰਮਨਦੀਪ ਸਿੰਘ ਮੈਣੀ ਨੂੰ ਜ਼ਿਲ੍ਹਾ ਤਰਨਤਾਰਨ ਐਕਸਾਈਜ ਅਤੇ ਟੈਕਸੇਸ਼ਨ ਵਿਭਾਗ ਦਾ ਚੇਅਰਮੈਨ ਨਿਯੁਕਤ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਹੈ। ਨਵ-ਨਿਯੁਕਤ ਚੇਅਰਮੈਨ ਹਰਮਨਦੀਪ ਸਿੰਘ ਮੈਣੀ ਨੂੰ ਮੁਬਾਰਕਬਾਦ ਦਿੰਦੇ ਹੋਏ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਾਰਟੀ ਨੂੰ ਅਜਿਹੇ ਜੁਝਾਰੂ ਆਗੂਆਂ ਤੋਂ ਵੱਡੀਆਂ ਉਮੀਦਾਂ ਹਨ ਅਤੇ ਹਰਮਨਦੀਪ ਸਿੰਘ ਮੈਣੀ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਤੇ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਚੇਅਰਮੈਨ ਹਰਮਨਦੀਪ ਸਿੰਘ ਮੈਣੀ ਨੇ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਇਲਾਕੇ ਦੇ ਮੋਹਤਬਰ ਆਦਿ ਹਾਜ਼ਰ ਸਨ।