10 ਲੱਖ ਦਾ ਸਿਹਤ ਬੀਮਾ ਯੋਜਨਾ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ : ਚੇਅਰਮੈਨ ਚੀਮਾ
10 ਲੱਖ ਦਾ ਸਿਹਤ ਬੀਮਾ ਯੋਜਨਾ ਮਾਨ ਸਰਕਾਰ ਦਾ ਇਤਿਹਾਸਿਕ ਫੈਸਲਾ - ਚੇਅਰਮੈਨ ਚੀਮਾ
Publish Date: Fri, 23 Jan 2026 04:16 PM (IST)
Updated Date: Sat, 24 Jan 2026 04:01 AM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ,
ਪੱਟੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਐਲਾਨ ਕੀਤਾ ਹੈ। ਜਿਸ ਨਾਲ ਹਰੇਕ ਪਰਿਵਾਰ ਦੱਸ ਲੱਖ ਰੁਪਏ ਤੱਕ ਦਾ ਆਪਣਾ ਇਲਾਜ ਮੁਫ਼ਤ ਕਰਵਾ ਸਕਣਗੇ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਚੀਮਾ ਚੇਅਰਮੈਨ ਪੰਜਾਬ ਜਲ ਸਰੋਤ ਨਿਗਮ ਅਤੇ ਇੰਚਾਰਜ ਲੋਕ ਸਭਾ ਹਲਕਾ ਖਡੂਰ ਸਾਹਿਬ ਨੇ ਗੱਲਬਾਤ ਕਰਦਿਆਂ ਕੀਤਾ।
ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਆਦਾਤਰ ਪੰਜਾਬ ਦੇ ਗਰੀਬ ਪਰਿਵਾਰ ਮਹਿੰਗੇ ਇਲਾਜ ਕਰਵਾਉਣ ਤੋਂ ਸਮੱਰਥ ਰਹਿ ਜਾਂਦੇ ਸਨ। ਪੰਜਾਬ ਸਰਕਾਰ ਵਲੋਂ ਸਿਹਤ ਬੀਮਾ ਯੋਜਨਾ ਦਾ ਲੋਕ ਹਿੱਤ ਵਿਚ ਲਿਆ ਫੈਸਲਾ ਇਕ ਇਤਿਹਾਸਕ ਫੈਸਲਾ ਹੈ। ਜਿਸ ਦੇ ਚੱਲਦਿਆਂ ਪੰਜਾਬ ਦੇ ਹਰੇਕ ਪਰਿਵਾਰ ਨੂੰ ਇਕ ਸਾਲ ਵਿਚ ਦੱਸ ਲੱਖ ਰੁਪਏ ਦੀ ਸਿਹਤ ਬੀਮਾ ਸਹੂਲਤ ਮਿਲੇਗੀ।
ਚੇਅਰਮੈਨ ਚੀਮਾ ਨੇ ਦੱਸਿਆ ਕਿ ਇਸ ਸਿਹਤ ਬੀਮਾ ਯੋਜਨਾ ਸਬੰਧੀ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਬੀਮਾ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾਂਦੇ ਰਹੇ ਪੰਜ ਲੱਖ ਰੁਪਏ ਕੁਝ ਖਾਸ ਸ਼੍ਰੇਣੀਆਂ ਤੱਕ ਸੀਮਤ ਸੀ।
ਪਰ ਮਾਨ ਸਰਕਾਰ ਵਲੋਂ ਇਸ ਸਕੀਮ ਦੀ ਰਾਸ਼ੀ ਦੁੱਗਣੀ ਕਰਨ ਦੇ ਨਾਲ ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਮੁੱਚੇ ਨਿਵਾਸੀਆਂ ਨੂੰ ਪ੍ਰਤੀ ਪਰਿਵਾਰ ਹਰੇਕ ਸਾਲ ਦੱਸ ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਨਾ ਹੈ। ਚੀਮਾ ਨੇ ਦੱਸਿਆ ਕਿ ਇਹ ਯੋਜਨਾ ਪੂਰੀ ਤਰ੍ਹਾਂ ਬਰਾਬਰੀ ਦੇ ਸਿਧਾਂਤ ’ਤੇ ਤਿਆਰ ਕੀਤੀ ਗਈ ਹੈ ਜਿਸ ਵਿਚ ਕੋਈ ਆਮਦਨ ਸੀਮਾ ਜਾਂ ਕਿਸੇ ਨੂੰ ਇਹ ਯੋਜਨਾ ਦੇ ਦਾਇਰੇ ਚੋਂ ਬਾਹਰ ਰੱਖਣ ਦੇ ਮਾਪਦੰਡ ਨਹੀਂ।
ਉਨ੍ਹਾ ਦੱਸਿਆ ਕਿ ਆਧਾਰ ਕਾਰਡ, ਵੋਟਰ ਆਈਡੀ ਦੀ ਵਰਤੋਂ ਕਰਕੇ ਕਮਾਂਡ ਸਰਵਿਸ ਸੈਂਟਰ ਸੀਐੱਸ ਸੀਜ਼ ਰਾਹੀਂ ਰਜਿਸਟ੍ਰੇਸ਼ਨ ਨੂੰ ਸਰਲ ਅਤੇ ਪਹੁੰਚਣ ਯੋਗ ਬਣਾਇਆ ਗਿਆ ਹੈ। ਇਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਮਰਪਿਤ ਐੱਮਐੱਸਐੱਫਵਾਈ ਸਿਹਤ ਕਾਰਡ ਪ੍ਰਾਪਤ ਹੋਣਗੇ। ਇਸ ਮੌਕੇ ਸੁਖਦੇਵ ਸਿੰਘ ਕਿਰਤੋਵਾਲ, ਸਰਬਦੀਪ ਸਿੰਘ ਕੈਰੋ, ਹਰਰੂਪ ਸਿੰਘ ਸੰਧੂ ਆਸਟ੍ਰੇਲੀਆਂ ਹਾਜ਼ਰ ਸਨ।