ਐੱਸਡੀ ਸਕੂਲ ਦਾ ਨੈੱਟਬਾਲ ’ਚ ਰਿਹਾ ਦੂਜਾ ਸਥਾਨ
ਐੱਸਡੀ ਸਕੂਲ ਦੇ ਵਿਦਿਆਰਥੀਆਂ ਰਾਸ਼ਟਰੀ ਸਕੂਲ ਖੇਡਾਂ ਨੈੱਟਬਾਲ ’ਚ ਹਾਸਲ ਕੀਤਾ ਦੂਜਾ ਸਥਾਨ
Publish Date: Fri, 23 Jan 2026 04:28 PM (IST)
Updated Date: Sat, 24 Jan 2026 04:01 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : 69 ਵੀਆਂ ਰਾਸ਼ਟਰੀ ਸਕੂਲ ਖੇਡਾਂ ਨੈੱਟਬਾਲ ਜੋ ਰਾਜਸਥਾਨ ਦੇ ਜ਼ਿਲ੍ਹਾ ਬਾੜਮੇਰ ਵਿਖੇ ਕਰਵਾਈਆਂ ਗਈਆਂ ਸਨ। ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਰਾਜਾਂ ਤੋਂ ਟੀਮਾਂ ਨੇ ਭਾਗ ਲਿਆ। ਪੰਜਾਬ ਰਾਜ ਦੀ ਨੈੱਟਬਾਲ ਟੀਮ ਵਿਚ ਐੱਸਡੀ ਸੀਨੀਅਰ ਸੈਕੰਡਰੀ ਸਕੂਲ ਦੇ ਤਿੰਨ ਵਿਦਿਆਰਥੀਆਂ ਗੁਰਸ਼ਾਨ ਸਿੰਘ, ਲਵਅੰਸ਼ਪ੍ਰੀਤ ਸਿੰਘ ਅਤੇ ਜੁਗਰਾਜ ਸਿੰਘ ਨੇ ਸ਼ਾਨਦਰ ਪ੍ਰਦਰਸ਼ਨ ਕਰਕੇ ਦੂਜਾ ਸਥਾਨ ਹਾਸਲ ਕਰਨ ਲਈ ਅਹਿਮ ਭੂਮਿਕਾ ਨਿਭਾਈ ਅਤੇ ਸੂਬੇ, ਜ਼ਿਲ੍ਹੇ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਨੋਦ ਕੁਮਾਰ ਖੰਨਾ, ਸਕੱਤਰ ਜਤਿੰਦਰ ਕੁਮਾਰ ਸੂਦ, ਮੈਨੇਜਰ ਅਨਿਲ ਕੁਮਾਰ ਕਪੂਰ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਰ ਅਨਿਲ ਕੁਮਾਰ ਕਪੂਰ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਪ੍ਰਿੰਸੀਪਲ ਜਤਿੰਦਰਪਾਲ ਸਿੰਘ ਨੇ ਇਸ ਪ੍ਰਾਪਤੀ ਦਾ ਸਿਹਰਾ ਕੋਚ ਪ੍ਰੇਮ ਸਿੰਘ ਅਤੇ ਮਿਹਨਤੀ ਖਿਡਾਰੀਆਂ ਨੂੰ ਦਿੱਤਾ। ਇਸ ਸਮੇਂ ਸਮੂਹ ਸਟਾਫ ਮੈਂਬਰ ਹਾਜ਼ਰ ਸਨ।